14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਦੀ ਹੋਣਹਾਰ ਵਿਦਿਆਰਥਣ ਪ੍ਰਦੀਪ ਕੌਰ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਇਆ

Ad Position 21
No active advertisement
ਅਜੀਤ ਡੈਸਕ 16-05-2026
ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਦੀ ਹੋਣਹਾਰ ਵਿਦਿਆਰਥਣ ਪ੍ਰਦੀਪ ਕੌਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦੀ ਪ੍ਰੀਖਿਆ 'ਚ ਮੈਰਿਟ ਸੂਚੀ ਵਿੱਚ ਸਥਾਨ ਹਾਸਿਲ ਕਰਨ ਦੀ ਖੁਸ਼ੀ 'ਚ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਸਾਹਿਬ ਪਿੰਡ ਝੋਰੜਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਮੌਕੇ ਹੋਣਹਾਰ ਵਿਦਿਆਰਥਣ ਪ੍ਰਦੀਪ ਕੌਰ ਦੀ ਚੜ੍ਹਦੀ ਕਲਾ ਅਤੇ ਉੱਜਵਲ ਭਵਿੱਖ ਲਈ ਅਰਦਾਸ ਬੇਨਤੀ ਕੀਤੀ ਗਈ | ਸਮਾਗਮ ਦੌਰਾਨ ਸੰਤ ਬਾਬਾ ਗੁਰਜੀਤ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਮੌਕੇ ਸਕੂਲ ਡਾਇਰੈਕਟਰ ਜੰਗ ਸਿੰਘ ਮਾਨ, ਪਿ੍ੰਸੀਪਲ ਜੋਤੀ ਦੇਵਗਨ ਮਲਹੋਤਰਾ, ਮੈਨੇਜਮੈਂਟ ਮੈਂਬਰ ਸਤਨਾਮ ਸਿੰਘ, ਰਾਜ ਸਿੰਘ ਗਿੱਲ ਅਤੇ ਹਰਨੇਕ ਸਿੰਘ ਗਰੇਵਾਲ ਵੀ ਹਾਜ਼ਰ ਰਹੇ | ਸਾਰੇ ਮਹਿਮਾਨਾਂ ਨੇ ਵਿਦਿਆਰਥਣ ਪ੍ਰਦੀਪ ਕੌਰ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ਼ ਸਕੂਲ, ਸਗੋਂ ਪੂਰੇ ਇਲਾਕੇ ਲਈ ਵੀ ਬੜੇ ਮਾਣ ਵਾਲੀ ਗੱਲ ਹੈ | ਇਸ ਮੌਕੇ ਪਿੰਡ ਝੋਰੜਾਂ ਦੇ ਸਰਪੰਚ ਅਤੇ ਪੰਚਾਇਤ ਵਲੋਂ ਵਿਦਿਆਰਥਣ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਸ ਨੂੰ ਨਗਦ ਇਨਾਮ ਨਾਲ ਸਨਮਾਨਿਤ ਕੀਤਾ | ਪਿ੍ੰਸੀਪਲ ਜੋਤੀ ਦੇਵਗਨ ਨੇ ਕਿਹਾ ਕਿ ਸਾਡਾ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਚੰਗੇ ਸੰਸਕਾਰ ਦੇਣ ਲਈ ਵਚਨਬੱਧ ਹੈ | ਅਖ਼ੀਰ ਵਿੱਚ ਗੁਰਦੁਆਰਾ ਸਾਹਿਬ ਵਿਚ ਹਾਜ਼ਰ ਸੰਗਤ ਵੱਲੋਂ ਵਿਦਿਆਰਥਣ ਦੀ ਸਫ਼ਲਤਾ 'ਤੇ ਖੁਸ਼ੀ ਪ੍ਰਗਟ ਕਰਦਿਆਂ ਉਸਦੇ ਚੰਗੇ ਭਵਿੱਖ ਲਈ ਅਰਦਾਸ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੈਕੰਡਰੀ ਸਕੂਲ ਅਖਾੜਾ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਖੇਤੀਬਾੜੀ ਦਫ਼ਤਰ ਪੱਖੋਵਾਲ 'ਚ ਕਿਸਾਨ ਸਿਖਲਾਈ ਕੈਂਪ ਲਗਾਇਆ
Ad Position 24