ਜਗਰਾਉਂ, 15 ਮਈ (ਵਿਨੋਦ ਕੁਮਾਰ)-ਸਰਕਾਰੀ ਸੈਕੰਡਰੀ ਸਕੂਲ ਅਖਾੜਾ ਦਾ ਨਤੀਜਾ ਸੌ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਸਰਬਦੀਪ ਕੌਰ ਚੌਂਕੀਮਾਨ ਨੇ ਦੱਸਿਆ ਕਿ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ | ਇਸ ਮੌਕੇ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਬਲਜਿੰਦਰ ਸਿੰਘ ਨੇ 77.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਜਗਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਨੇ 77.7 ਫ਼ੀਸਦੀ ਨੰਬਰ ਲੈ ਕੇ ਦੂਜਾ ਅਤੇ ਤੇਜਿੰਦਰਜੋਤ ਸਿੰਘ ਪੁੱਤਰ ਪਲਵਿੰਦਰ ਸਿੰਘ ਨੇ 75.7 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਪਿ੍ੰਸੀਪਲ ਸਰਬਦੀਪ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਬਲਵਿੰਦਰ ਕੌਰ, ਜਗਰੂਪ ਸਿੰਘ, ਨਰਿੰਦਰਪਾਲ ਕੌਰ, ਗੁਰਦੀਪ ਸਿੰਘ, ਕੰਵਲਜੀਤ ਕੌਰ, ਮਨਪ੍ਰੀਤ ਕੌਰ, ਵਿਜੇ ਲਕਸ਼ਮੀ, ਨਿਧੀ ਜਿੰਦਲ, ਰਮਨ ਸੂਦ, ਭਾਰਤ ਭੂਸ਼ਣ, ਪੂਜਾ ਰਾਣੀ, ਅੰਮਿ੍ਤਪਾਲ ਸਿੰਘ, ਦੀਪਕ ਕੁਮਾਰ, ਦੀਪ ਸਿੰਘ,ਹਰਮੀਤ ਸਿੰਘ ਆਦਿ ਹਾਜ਼ਰ ਸਨ |