14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰੂ ਨਾਨਕ ਪਬਲਿਕ ਸਕੂਲ ਹੰਬੜਾਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 16-05-2026
ਹੰਬੜਾਂ, 15 ਮਈ (ਮੇਜਰ ਹੰਬੜਾਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੋਰਡ ਦੀ ਦਸਵੀਂ ਜਮਾਤ ਦੇ ਐਲਾਨੇ ਨਤੀਜੇ 'ਚ ਗੁਰੂ ਨਾਨਕ ਪਬਲਿਕ ਸਕੂਲ ਹੰਬੜਾਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਤੇ ਸਕੂਲ ਦੇ ਸਾਰੇ ਵਿਦਿਆਰਥੀ ਚੰਗੀਆਂ ਪੁਜੀਸ਼ਨਾਂ ਲੈ ਕੇ ਪਾਸ ਹੋਏ | ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਸੁਖਜਿੰਦਰ ਸਿੰਘ ਗਿੱਲ ਅਤੇ ਪਿ੍ੰਸੀਪਲ ਮੈਡਮ ਗੁਰਦੀਪ ਕੌਰ ਗਿੱਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਸਕੂਲ ਦੇ ਵਿਦਿਆਰਥੀ ਯਸ਼ਿਕਾਂ ਵਰਮਾਂ ਨੇ 92 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਰਾਜਵੀਰ ਸਿੰਘ 82 ਪ੍ਰਤੀਸ਼ਤ ਅੰਕ ਲੈ ਕੇ ਦੂਸਰਾ ਸਥਾਨ, ਵਿਦਿਆਰਥਣ ਜਪਦੀਪ ਕੌਰ ਨੇ 80 ਪ੍ਰਤੀਸ਼ਤ ਅੰਕ ਅਤੇ ਜਸਪ੍ਰੀਤ ਸਿੰਘ ਨੇ ਵੀ 80 ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਅਤੇ ਬਾਕੀ ਵਿਦਿਆਰਥੀ ਵੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ ਜੋ ਕਿ ਸਕੂਲ ਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ | ਇਸ ਸਮੇਂ ਡਾਇਰੈਕਟਰ ਸੁਖਜਿੰਦਰ ਸਿੰਘ ਗਿੱਲ, ਪਿ੍ੰਸੀਪਲ ਮੈਡਮ ਗੁਰਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਸੋਨ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਦੀ ਇਸ ਪ੍ਰਾਪਤੀ 'ਤੇ ਡਾਇ: ਮਨਜੀਤ ਸਿੰਘ ਹੰਬੜਾਂ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਪੰਚ ਅਵਤਾਰ ਸਿੰਘ ਭੰਦੋਲ, ਮਨਜੀਤ ਸਿੰਘ ਭੈਰੋਮੁੰਨਾਂ, ਅਵਤਾਰ ਸਿੰਘ ਤਾਰੀ ਚੀਮਾ, ਜਸਵੀਰ ਸਿੰਘ ਰਾਣਾ, ਸਰਪ੍ਰਸਤ ਤੇਜਾ ਸਿੰਘ ਗਿੱਲ, ਮੇਜਰ ਸਿੰਘ ਚੀਮਾ ਨੇ ਵਧਾਈ ਦਿੱਤੀ ਤੇ ਕਿਹਾ ਕਿ ਵਿੱਦਿਅਕ ਖੇਤਰ 'ਚ ਗਰੂ ਨਾਨਕ ਪਬਲਿਕ ਸਕੂਲ ਇਲਾਕੇ 'ਚ ਮੱਲਾਂ ਮਾਰ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਸਰਹਿੰਦ ਫ਼ਤਹਿ ਦਿਵਸ ਮਨਾਇਆ ਅਗਲੀ ਖ਼ਬਰ ਸਰਕਾਰੀ ਸੈਕੰਡਰੀ ਸਕੂਲ ਅਖਾੜਾ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ
Ad Position 24