14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਐੱਸ.ਜੀ.ਜੀ. ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 16-05-2026
ਰਾਏਕੋਟ, 15 ਮਈ (ਸੁਸ਼ੀਲ)-ਸਥਾਨਕ ਐੱਸ.ਜੀ.ਜੀ. ਸੀਨੀਅਰ ਸੈਕੰਡਰੀ ਸਕੂਲ ਗੋਂਦਵਾਲ (ਰਾਏਕੋਟ) ਦਾ ਦਸਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਸਕੂਲ ਪਿ੍ੰਸੀਪਲ ਡਾ. ਮਨਦੀਪ ਸਿੰਘ ਚਾਹਲ ਨੇ ਦੱਸਿਆ ਕਿ ਦਸਵੀਂ ਜਮਾਤ ਦੀ ਵਿਦਿਆਰਥਣ ਜਸਦੀਪ ਕੌਰ ਸਪੁੱਤਰੀ ਜਸਪਾਲ ਸਿੰਘ ਨੇ 613/650 (94 ਫ਼ੀਸਦੀ) ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਨੰਦਨੀ ਰੇਖੀ ਸਪੁੱਤਰੀ ਵਰਿੰਦਰ ਕੁਮਾਰ ਨੇ 606/650 (93.2 ਫ਼ੀਸਦੀ) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਇਸ਼ਮੀਤ ਕੌਰ ਸਪੁੱਤਰੀ ਅੰਮਿ੍ਤਪਾਲ ਸਿੰਘ 598/650 (92 ਫ਼ੀਸਦੀ) ਅੰਕ ਪ੍ਰਾਪਤ ਕਰਕੇ ਸਕੂਲ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਸਕੂਲ ਦੇ ਬਾਕੀ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੋਸ਼ਨ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਨੇ ਕਿਹਾ ਕਿ ਬੱਚਿਆ ਅਤੇ ਸਟਾਫ਼ ਦੀ ਮਿਹਨਤ ਸਦਕਾ ਇਹ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਮਨਦੀਪ ਸਿੰਘ ਚਾਹਲ, ਵਾਇਸ ਪਿੰਸੀਪਲ ਸੁਨੀਲ ਸ਼ਰਮਾ ਅਤੇ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼ਤੀਸ ਅੱਗਰਵਾਲ, ਰਾਜ ਕੁਮਾਰ (ਰਾਜੂ), ਨੀਰਜ ਗੁਪਤਾ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਇਮਾਨਦਾਰੀ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਅਤੇ ਜੀਵਨ ਵਿਚ ਹੋਰ ਉੱਚੀਆਂ ਮੰਜਿਲਾਂ ਛੂਹਣ ਲਈ ਪ੍ਰੇਰਿਆ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਨੇ ਗੁਰਸੇਵਕ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟਾਇਆ <br/> ਅਗਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਜਗਰਾਉਂ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ
Ad Position 24