28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗ੍ਰਾਮ ਪੰਚਾਇਤ ਆਂਡਲੂ ਵਲੋਂ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਫਾਇਰ ਬਿ੍ਗੇਡ ਖ਼ਰੀਦੀ

Ad Position 21
No active advertisement
ਅਜੀਤ ਡੈਸਕ 18-05-2026
ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)-ਗ੍ਰਾਮ ਪੰਚਾਇਤ ਆਂਡਲੂ ਵਲੋਂ ਨਗਰ ਨਿਵਾਸੀਆਂ ਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਆਂਡਲੂ 'ਚ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾ ਕੇ ਪਿੰਡ ਦੀ ਨੁਹਾਰ ਬਦਲਣ ਦੇ ਯਤਨ ਕੀਤੇ ਜਾ ਰਹੇ ਹਨ | ਉੱਥੇ ਹੀ ਪਿੰਡ ਵਿਚ ਕੋਈ ਵੀ ਅੱਗ ਦੀ ਘਟਨਾ ਵਾਪਰਨ ਦੇ ਮੱਦੇਨਜ਼ਰ ਫਾਇਰ ਬਿ੍ਗੇਡ (ਅੱਗ ਬਝਾਉਣ ਵਾਲੀ ਗੱਡੀ ਜਾਂ ਟੈਂਕਰ) ਦੀ ਖ਼ਾਸ ਸਹੂਲਤ ਮੁਹੱਈਆਂ ਕਰਵਾਈ ਗਈ ਹੈ | ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਅੱਗ ਲੱਗਣ ਕਾਰਨ ਕਣਕ ਦੀ ਫ਼ਸਲ ਸੜ ਜਾਣ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਗਿਆ ਸੀ, ਜਿਸ ਦੇ ਮੱਦੇਨਜ਼ਰ ਗ੍ਰਾਮ ਪੰਚਾਇਤ ਵਲੋਂ ਅੱਗ ਬੁਝਾਉਣ ਲਈ 5000 ਲੀਟਰ ਪਾਣੀ ਕਪੈਸਿਟੀ ਵਾਲਾ ਇਸ ਫਾਇਰ ਬਿ੍ਗੇਡ ਟੈਂਕਰ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਸਹੂਲਤ ਬਿਲਕੁਲ ਮੁਫ਼ਤ ਹੈ, ਕੋਈ ਵੀ ਅੱਗ ਲੱਗਣ ਦੀ ਅਣ-ਸੁਖਾਵੀਂ ਘਟਨਾ ਵਾਪਰਨ 'ਤੇ ਕੋਈ ਵੀ ਵਿਅਕਤੀ ਬਿਨ੍ਹਾਂ ਕਿਸੇ ਖਰਚੇ ਦੇ ਇਸਦਾ ਇਸਤੇਮਾਲ ਕਰ ਸਕਦਾ ਹੈ | ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਅੱਗੇ ਦੱਸਿਆ ਕਿ ਪਿੰਡ ਆਂਡਲੂ ਦੇ ਨਾਲ-ਨਾਲ ਆਲੇ-ਦੁਆਲੇ ਦੇ ਗੁਆਂਢੀ ਪਿੰਡਾਂ ਦੇ ਲੋੜਵੰਦਾਂ ਨੂੰ ਵੀ ਲੋੜ ਪੈਣ 'ਤੇ ਇਸ ਦਾ ਪੂਰਾ ਲਾਹਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸ ਟੈਂਕਰ ਦੀ ਵਰਤੋਂ ਕਰਦੇ ਸਮੇਂ ਇਸ 'ਚ ਸਿਰਫ਼ ਤੇ ਸਿਰਫ਼ ਸਾਫ਼ ਪਾਣੀ ਹੀ ਭਰਿਆ ਜਾਵੇ ਤਾਂ ਜੋ ਐਮਰਜੈਂਸੀ ਵੇਲੇ ਮਸ਼ੀਨਰੀ 'ਚ ਕੋਈ ਖ਼ਰਾਬੀ ਨਾ ਆਵੇ | ਉਨ੍ਹਾਂ ਪਿੰਡ ਦੀ ਤਰੱਕੀ ਲਈ ਚੱਲ ਵਿਕਾਸ ਕਾਰਜ 'ਚ ਸਹਿਯੋਗ ਦੇਣ ਵਾਲੇ ਸਮੂਹ ਐੱਨ. ਆਰ. ਆਈ. ਭਰਾਵਾਂ ਤੇ ਨਗਰ ਵਾਸੀਆਂ ਦਾ ਧੰਨਵਾਦੀ ਕੀਤਾ, ਜਿਨ੍ਹਾਂ ਦੇ ਸਹਿਯੋਗ ਸਦਕਾ ਪਿੰਡ ਹਮੇਸ਼ਾ ਤਰੱਕੀ ਦੀਆਂ ਲੀਹਾਂ ਵੱਲ ਵੱਧ ਰਿਹਾ ਹੈ | ਇਸ ਮੌਕੇ ਪ੍ਰਧਾਨ ਜੁਗਰਾਜ ਸਿੰਘ ਤੂਰ, ਹਰਵੀਰ ਸਿੰਘ, ਕਸ਼ਮੀਰੀ ਲਾਲ, ਲਛਮਣ ਸਿੰਘ, ਜਸਵੰਤ ਸਿੰਘ, ਕਮਲਜੀਤ ਕੌਰ, ਕਿਰਨਦੀਪ ਕੌਰ, ਕੁਲਦੀਪ ਕੌਰ (ਸਾਰੇ ਪੰਚ), ਅਵਤਾਰ ਸਿੰਘ, ਜਥੇਦਾਰ ਮੋਹਨ ਸਿੰਘ, ਦਰਸ਼ਨ ਸਿੰਘ ਤੂਰ, ਗੁਰਦੀਪ ਸਿੰਘ ਗਰੇਵਾਲ, ਬਲਰਾਜ ਸਿੰਘ, ਗੁਰਦਿਆਲ ਸਿੰਘ, ਪਲਵਿੰਦਰ ਸਿੰਘ, ਭਿੰਦਰ ਸਿੰਘ ਡੇਅਰੀ ਵਾਲਾ, ਜਰਨੈਲ ਸਿੰਘ, ਰਣਜੀਤ ਸਿੰਘ ਜਗਦੇਵ ਸਿੰਘ, ਰਣਜੀਤ ਸਿੰਘ, ਭੁਪਿੰਦਰ ਸਿੰਘ, ਬਿੱਲੂ ਸਿੰਘ, ਜੱਗਾ ਸਿੰਘ, ਪਿ੍ਤਪਾਲ ਸਿੰਘ ਭੈਣੀ ਦਰੇੜਾ, ਸ਼ਾਦੀ ਖਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚਲਦੀ ਬੱਸ 'ਚ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਅਗਲੀ ਖ਼ਬਰ ਬੀ. ਕੇ. ਯੂ. (ਉਗਰਾਹਾਂ) ਵਲੋਂ ਰੋਸ ਪ੍ਰਦਰਸ਼ਨ
Ad Position 24