28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਹਥਿਆਰ ਦਿਖਾ ਕੇ ਲੁਟੇਰੇ ਮੋਟਰਸਾਈਕਲ ਲੁੱਟ ਕੇ ਫ਼ਰਾਰ

Ad Position 21
No active advertisement
ਅਜੀਤ ਡੈਸਕ 18-05-2026
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਸਹਿਜ ਇਨਕਲੇਵ ਕਾਲੋਨੀ ਨੂਰਵਾਲਾ ਰੋਡ 'ਤੇ ਹਥਿਆਰਾਂ ਦੀ ਨੋਕ 'ਤੇ ਲੁਟੇਰੇ ਮੋਟਰਸਾਈਕਲ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਹੁਕਮ ਚੰਦਰ ਮੌਰੀਆ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਹਿਜ ਇਨਕਲੇਵ ਕਾਲੋਨੀ ਨੂਰਵਾਲਾ ਰੋਡ 'ਤੇ ਪੁੱਜਾ ਤਾਂ ਮਗਰੋਂ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਆਪਣਾ ਮੋਟਰਸਾਈਕਲ ਅੱਗੇ ਲਗਾ ਕੇ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਡਰਾਇਆ ਧਮਕਾਇਆ ਤਾਂ ਉਹ ਮੋਟਰਸਾਈਕਲ ਛੱਡ ਕੇ ਆਪਣੀ ਜਾਨ ਬਚਾ ਕੇ ਭੱਜ ਗਿਆ | ਉਕਤ ਲੁਟੇਰੇ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਪਿੰਡ ਨੂਰਵਾਲਾ ਵੱਲ ਭੱਜ ਗਏ | ਜਾਂਚ ਅਧਿਕਾਰੀ ਹੌਲਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਨ 'ਤੇ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣਾ ਜਨਤਾ 'ਤੇ ਬੋਝ-ਮਿੱਕੀ ਡੋਗਰਾ
Ad Position 24