28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ਼ੱਕੀ ਹਾਲਾਤਾਂ 'ਚ ਜੁੜਵਾਂ ਭੈਣਾਂ ਲਾਪਤਾ <br/>

Ad Position 21
No active advertisement
ਅਜੀਤ ਡੈਸਕ 18-05-2026
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 7 ਦੇ ਇਲਾਕੇ ਆਦਰਸ਼ ਨਗਰ 'ਚੋਂ ਸ਼ੱਕੀ ਹਾਲਾਤਾਂ 'ਚ ਜੁੜਵਾਂ ਭੈਣਾਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਰਾਜ ਕੁਮਾਰ ਨੇ ਦੱਸਿਆ ਕਿ ਉਸ ਦੀਆਂ ਦੋ ਜੁੜਵਾਂ ਲੜਕੀਆਂ ਘਰੋਂ ਬਿਨਾ ਦੱਸੇ ਪੁੱਛੇ ਕਿਧਰੇ ਚਲੇ ਗਈਆਂ, ਜਿਨ੍ਹਾਂ ਦੀ ਕਾਫ਼ੀ ਭਾਲ ਕੀਤੀ, ਪਰ ਕਿਧਰੇ ਨਹੀਂ ਮਿਲੀਆਂ | ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਉਸ ਦੀਆਂ ਲੜਕੀਆਂ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਿੱਜੀ ਸਵਾਰਥ ਲਈ ਆਪਣੀ ਨਾਜਾਇਜ਼ ਹਿਰਾਸਤ ਵਿਚ ਕਿਧਰੇ ਲੁਕਾ ਛੁਪਾ ਕੇ ਰੱਖਿਆ ਹੋਇਆ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਧੀਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਦੇ ਬਾਥਰੂਮ 'ਚੋਂ ਮਿਲੇ ਦੋ ਕੀ ਪੈਡ ਮੋਬਾਈਲ, ਮਾਮਲਾ ਦਰਜ ਅਗਲੀ ਖ਼ਬਰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਨ 'ਤੇ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ
Ad Position 24