28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮਤਰੇਈ ਧੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਕਲਯੁਗੀ ਪਿਓ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 18-05-2026
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਇਲਾਕੇ ਸਰਸਵਤੀ ਇਨਕਲੇਵ ਵਿਚ ਮਤਰੇਈ ਧੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਕਲਯੁਗੀ ਪਿਓ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਪੀੜਤ ਲੜਕੀ ਦੀ ਮਾਂ ਅਤੇ ਕਥਿਤ ਦੋਸ਼ੀ ਦੀ ਪਤਨੀ ਨੇ ਦੱਸਿਆ ਕਿ ਉਸ ਦੀ ਨਾਬਾਲਗਾ ਲੜਕੀ ਨਾਲ ਉਸ ਦਾ ਦੂਸਰਾ ਪਤੀ ਸੌਰਭ ਵਰਮਾ ਉਰਫ਼ ਸੋਰਭ ਸਿੰਘ ਅਕਸਰ ਅਸ਼ਲੀਲ ਹਰਕਤਾਂ ਕਰਦਾ ਰਹਿੰਦਾ ਹੈ | ਪਿਛਲੇ ਦਿਨੀਂ ਸੋਰਭ ਵਰਮਾ ਉਸ ਦੀ ਲੜਕੀ ਨੂੰ ਕਮਰੇ ਵਿਚ ਲੈ ਗਿਆ ਅਤੇ ਅਸ਼ਲੀਲ ਫ਼ਿਲਮ ਦਿਖਾ ਕੇ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ, ਜਦੋਂ ਉਸ ਨੇ ਇਸਦਾ ਵਿਰੋਧ ਕੀਤਾ ਤਾਂ ਸੋਰਭ ਵਰਮਾ ਨੇ ਉਸ ਨੂੰ ਅਤੇ ਲੜਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਭੱਜ ਗਿਆ | ਉਸ ਨੇ ਕਈ ਵਾਰ ਸੋਰਭ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਅਤੇ ਆਪਣੇ ਸਹੁਰੇ ਜਤਿੰਦਰ ਵਰਮਾ, ਸੋਨੂੰ ਵਰਮਾ ਨਾਲ ਵੀ ਗੱਲ ਕਰਨ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੇ ਮੈਨੂੰ ਚੁੱਪ ਰਹਿਣ ਲਈ ਕਿਹਾ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਸੋਰਭ ਵਰਮਾ ਉਰਫ਼ ਸੋਰਭ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਸਪਤਾਹਿਕ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਕੂਲ ਤੋਂ ਵਾਪਸ ਆ ਰਹੀ 8 ਸਾਲਾ ਬੱਚੀ ਨਾਲ ਬਜ਼ੁਰਗ ਨੇ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ <br/>
Ad Position 24