19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬੇਅਦਬੀ ਕਾਨੂੰਨ ਦੀ ਆੜ 'ਚ ਸਿੱਖਾਂ ਨੂੰ ਗੁਰਬਾਣੀ ਨਾਲੋਂ ਤੋੜਨ ਦੀ ਸਾਜਿਸ਼-ਅਕਾਲਗੜ੍ਹ

Ad Position 21
No active advertisement
ਅਜੀਤ ਡੈਸਕ 19-05-2026
ਹਲਵਾਰਾ, 18 ਮਈ (ਮਨਦੀਪ ਸਿੰਘ ਉੱਭੀ)-ਪੰਜਾਬ ਸਰਕਾਰ ਦੁਆਰਾ ਪਿਛਲੇ ਦਿਨੀਂ ਜੋ ਬੇਅਦਬੀ ਖ਼ਿਲਾਫ਼ ਕਾਨੂੰਨ ਬਣਾਇਆ ਗਿਆ ਹੈ, ਉਸ ਸੰਬੰਧ ਵਿਚ ਰਾਮਦੀਪ ਸਿੰਘ ਅਕਾਲਗੜ੍ਹ ਨੇ ਹਲਵਾਰਾ ਵਿਖੇ ਗੱਲ ਕਰਦਿਆਂ ਕਿਹਾ ਹੈ ਕਿ ਕਾਨੂੰਨ ਵਿਚ ਇਕ ਸ਼ਬਦ ਦੀ ਵਰਤੋਂ ਕੀਤੀ ਗਈ ਹੈ ਕਸਟੋਡੀਅਨ ਜਿਸ ਦਾ ਮਤਲਬ ਹੈ ਰਖਵਾਲਾ ਜਾਂ ਸੰਭਾਲ ਕਰਤਾ ਜਾਂ ਜ਼ਿੰਮੇਵਾਰ ਜੇਕਰ ਕੋਈ ਬੇਅਦਬੀ ਦੀ ਘਟਨਾ ਹੁੰਦੀ ਹੈ ਤਾਂ ਸਿੱਧੇ ਤੌਰ 'ਤੇ ਗ੍ਰੰਥੀ ਸਿੰਘ ਗੁਰੂ ਘਰ ਦੀਆਂ ਕਮੇਟੀਆਂ ਜਾਂ ਹੋਰ ਸਿੱਖ ਸੰਸਥਾਵਾਂ ਉਸ ਦੇ ਲਈ ਉਹ ਦੋਸ਼ੀ ਮੰਨੇ ਜਾਣਗੇ | ਇਹ ਵੀ ਲਿਖਿਆ ਗਿਆ ਕਿ ਜੋ ਵੀ ਵਿਅਕਤੀ ਆਪਣੇ ਘਰ ਵਿਖੇ ਕੋਈ ਪਾਠ ਕਰਵਾਉਂਦਾ ਤਾਂ ਉਥੇ ਕੋਈ ਅਣ-ਸੁਖਾਵੀ ਘਟਨਾ ਵਾਪਰਦੀ ਹੈ ਤਾਂ ਪਰਿਵਾਰ ਜ਼ਿੰਮੇਵਾਰ ਹੋਵੇਗਾ, ਨਾ ਕਿ ਬੇਅਦਬੀ ਕਰਨ ਵਾਲਾ, ਇਹ ਇਕ ਬਹੁਤ ਵੱਡਾ ਹਮਲਾ ਹੈ, ਸਿੱਖ ਪੰਥ ਤੇ ਸਿੱਖ ਸੰਗਤਾਂ ਨੂੰ ਡਰਾਇਆ ਜਾ ਰਿਹਾ ਹੈ | ਸੰਗਤਾਂ ਨੂੰ ਗੁਰੂ ਘਰ ਨਾਲੋਂ, ਗੁਰਬਾਣੀ ਨਾਲੋਂ ਤੋੜਿਆ ਜਾ ਰਿਹਾ ਹੈ | ਕੋਈ ਵੀ ਪਰਿਵਾਰ ਆਪਣੇ ਬੱਚੇ ਨੂੰ ਗ੍ਰੰਥੀ ਸਿੰਘ ਬਣਾਉਣ ਲਈ ਤਿਆਰ ਨਹੀਂ ਹੋਵੇਗਾ, ਨਾ ਕੋਈ ਪਰਿਵਾਰ ਘਰ ਵਿਖੇ ਮਹਾਰਾਜ ਦਾ ਪ੍ਰਕਾਸ਼ ਕਰਵਾਉਣ ਲਈ ਤਿਆਰ ਹੋਵੇਗਾ | ਸਰਕਾਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਸਾਹਿਬਾਨ ਨਾਲ ਬੈਠ ਕੇ ਇਸ ਕਾਨੂੰਨ ਵਿਚ ਬਣਦੀਆਂ ਸੋਧਾਂ ਕੀਤੀਆਂ ਜਾਣ ਅਤੇ ਬਾਅਦ ਵਿਚ ਇਸ ਨੂੰ ਲਾਗੂ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ 'ਚ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਹੜਤਾਲ 13ਵੇਂ ਦਿਨ 'ਚ ਅਗਲੀ ਖ਼ਬਰ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਕਰਵਾਏ
Ad Position 24