19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਸ਼੍ਰੇਣੀ ਦੇ ਬੋਰਡ ਨਤੀਜਿਆਂ 'ਚ ਮੱਲਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 19-05-2026
ਰਾਏਕੋਟ, 18 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਸ਼੍ਰੇਣੀ ਦੇ ਬੋਰਡ ਨਤੀਜਿਆਂ 'ਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਮੱਲਾਂ ਮਾਰੀਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ੍ਰੀਮਤੀ ਹਰਿੰਦਰ ਕੌਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ 100 ਫ਼ੀਸਦੀ ਰਿਹਾ | ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਕਾਮਰਸ ਗਰੁੱਪ ਵਿਚੋਂ ਅਰਸ਼ਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਸੀਲੋਆਣੀ ਤੇ ਨਵਜੋਤ ਕੌਰ ਪੁੱਤਰੀ ਜਗਸੀਰ ਸਿੰਘ ਧੂਰਕੋਟ ਨੇ ਸ਼ਾਂਝੇ ਤੌਰ 'ਤੇ ਪਹਿਲਾਂ ਸਥਾਨ, ਸੁਮਨਜੀਤ ਕੌਰ ਪੁੱਤਰੀ ਗੁਰਮੀਤ ਸਿੰਘ ਰਾਮਗੜ੍ਹ ਸਿਵੀਆਂ ਨੇ ਦੂਜਾ ਅਤੇ ਲਵਪ੍ਰੀਤ ਕੌਰ ਪੁੱਤਰੀ ਮਨਜਿੰਦਰ ਸਿੰਘ ਰਾਏਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਆਰਟਸ ਗਰੁੱਪ ਵਿਚੋਂ ਮਨਦੀਪ ਸਿੰਘ ਪੁੱਤਰ ਹਰਬੰਸ ਸਿੰਘ ਬੱਸੀਆਂ ਨੇ ਪਹਿਲਾਂ ਸਥਾਨ, ਪ੍ਰਦੀਪ ਕੁਮਾਰ ਪੁੱਤਰ ਰਾਜੂ ਬਿੰਜਲ ਨੇ ਦੂਜਾ ਅਤੇ ਲਵਪ੍ਰੀਤ ਸਿੰਘ ਪੁੱਤਰ ਸ਼ਿੰਦਰ ਸਿੰਘ ਬੱਸੀਆਂ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਚਮਕਾਇਆ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਹਰਿੰਦਰ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਮੈਡਮ ਸੁਖਬੀਰ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਕੁਲਦੀਪ ਕੌਰ, ਦਲਜੀਤ ਕੌਰ, ਗੁਰਜੋਤ ਸਿੰਘ, ਸੁਖਮਨਦੀਪ ਸਿੰਘ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੇਰਕਾ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਕਰਕੇ ਹੜਤਾਲ ਜਲਦੀ ਖ਼ਤਮ ਕਰਵਾਈ ਜਾਵੇ-ਪੀ.ਡੀ.ਐੱਫ.ਏ. ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਮੈਨੇਜਮੈਂਟ ਅਤੇ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਸੰਕਲਪ
Ad Position 24