19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵੇਰਕਾ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਕਰਕੇ ਹੜਤਾਲ ਜਲਦੀ ਖ਼ਤਮ ਕਰਵਾਈ ਜਾਵੇ-ਪੀ.ਡੀ.ਐੱਫ.ਏ.

Ad Position 21
No active advertisement
ਅਜੀਤ ਡੈਸਕ 19-05-2026
ਜਗਰਾਉਂ, 18 ਮਈ (ਸ਼ਮਸ਼ੇਰ ਸਿੰਘ ਗਾਲਿਬ)-ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐੱਫ.ਏ.) ਨੇ ਵੇਰਕਾ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਗਹਿਰੀ ਚਿੰਤਾ ਪ੍ਰਗਟਾਉਂਦਿਆਂ ਸਰਕਾਰ ਨੂੰ ਕੱਚੇ ਮੁਲਾਜ਼ਮਾਂ ਦੀ ਜਾਇਜ਼ ਮੰਗਾਂ ਲਾਗੂ ਕਰਨ ਦੀ ਅਪੀਲ ਕੀਤੀ | ਪੀ.ਡੀ.ਐੱਫ.ਏ. ਨੇ ਹੜਤਾਲ ਨੂੰ ਲੈ ਕੇ ਡੇਅਰੀ ਕਿੱਤੇ 'ਤੇ ਪੈ ਰਹੇ ਗੰਭੀਰ ਅਸਰ 'ਤੇ ਸਰਕਾਰ ਨੂੰ ਅਗਾਹ ਕਰਦਿਆਂ ਕਿਹਾ ਕਿ ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਕਿਸਾਨ ਜੋ ਡੇਅਰੀ ਕਿੱਤੇ ਨਾਲ ਜੁੜੇ ਹਨ, ਉਨ੍ਹਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨਾਲ ਹੀ ਕੱਚੇ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਉਨ੍ਹਾਂ ਦਾ ਸਮਰਥਨ ਕਰਦਿਆਂ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਇਸ ਸੰਘਰਸ਼ ਦੇ ਕਾਰਨ ਡੇਅਰੀ ਕਿੱਤੇ ਨੂੰ ਕਿਸੇ ਤਰ੍ਹਾਂ ਦੇ ਹੋਣ ਵਾਲੇ ਨੁਕਸਾਨ ਦੇ ਜ਼ਿੰਮੇਵਾਰ ਨਾ ਬਣਨ | ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਪੀ.ਡੀ.ਐੱਫ.ਏ. ਡੇਅਰੀ ਕਿੱਤੇ ਨੂੰ ਬਚਾਉਣ ਲਈ ਜ਼ਰੂਰ ਅੱਗੇ ਆਵੇਗਾ | ਪੀ.ਡੀ.ਐੱਫ.ਏ. ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਵਲੋਂ ਲਿਖਤੀ ਬਿਆਨ ਜਾਰੀ ਕਰਦਿਆਂ ਪ੍ਰੈੱਸ ਸਕੱਤਰ ਰੇਸ਼ਮ ਸਿੰਘ ਭੁੱਲਰ ਨੇ ਕਿਹਾ ਕਿ ਵੇਰਕਾ ਇਕ ਅਜਿਹਾ ਸਰਕਾਰੀ ਅਦਾਰਾ ਹੈ, ਜੋ ਸ਼ੁਰੂ ਤੋਂ ਹੀ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਦਾ ਰਾਖਾ ਹੈ | ਜਿਸ ਨੇ ਕਦੇ ਲਾਭ ਕਮਾਉਣ ਨੂੰ ਮੁੱਖ ਉਦੇਸ਼ ਨਹੀਂ ਰੱਖਿਆ ਬਲਕਿ ਕਿਸਾਨਾਂ ਨੂੰ ਉਨ੍ਹਾਂ ਦੇ ਪੈਰਾਂ 'ਤੇ ਖੜ੍ਹਾ ਕਰਨ ਲਈ ਹਮੇਸ਼ਾ ਅੱਗੇ ਵੱਧ ਕੇ ਯਤਨ ਕਰ ਰਿਹਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਜਲਦੀ ਮੰਨੀਆਂ ਜਾਣ | ਇਸ ਮੌਕੇ ਅਵਤਾਰ ਸਿੰਘ ਥਾਬਲਾ, ਸੁਖਪਾਲ ਸਿੰਘ ਵਰਪਾਲ, ਬਲਵਿੰਦਰ ਸਿੰਘ ਚੌਤਰਾ, ਸੁਖਰਾਜ ਸਿੰਘ ਗੁੜੇ, ਮਨਜੀਤ ਸਿੰਘ ਮੋਹੀ, ਗੁਰਬਖਸ ਸਿੰਘ ਬਾਜੇਕੇ, ਕੁਲਦੀਪ ਸਿੰਘ ਪਟਿਆਲਾ, ਨਿਰਮਲ ਸਿੰਘ ਫੂਲ, ਸਿਕੰਦਰ ਸਿੰਘ ਪਟਿਆਲਾ, ਅਮਰਿੰਦਰ ਸਿੰਘ ਬੱਲ, ਸੁਖਦੀਪ ਸਿੰਘ ਫਾਜ਼ਿਲਕਾ, ਦਰਸਨ ਸਿੰਘ ਸੋਂਡਾ, ਗੁਰਪ੍ਰੀਤ ਸਿੰਘ ਤਰਨ ਤਾਰਨ, ਜਰਨੈਲ ਸਿੰਘ ਛੀਨੀਵਾਲ, ਬਲਵਿੰਦਰ ਸਿੰਘ ਰਾਣਵਾਂ, ਗੀਤਇੰਦਰ ਸਿੰਘ ਭੁੱਲਰ, ਸਤਇੰਦਰ ਸਿੰਘ ਰੋਪੜ, ਬਲਿਹਾਰ ਸਿੰਘ ਢੰਡਾ, ਗੁਰਸਰਨ ਸਿੰਘ, ਹਰਦੀਪ ਸਿੰਘ ਹੁਸ਼ਿਆਰਪੁਰ, ਕਰਮਜੀਤ ਸਿੰਘ ਮਲੇਰਕੋਟਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੇ ਚੀਫ਼ ਇੰਜੀਨੀਅਰ ਦੀ ਸੇਵਾ ਮੁਕਤੀ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਸ਼੍ਰੇਣੀ ਦੇ ਬੋਰਡ ਨਤੀਜਿਆਂ 'ਚ ਮੱਲਾਂ ਮਾਰੀ...
Ad Position 24