19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਿਧਾਇਕ ਸੰਗੋਵਾਲ ਹਲਕਾ ਗਿੱਲ ਦੇ ਸਰਬਪੱਖੀ ਵਿਕਾਸ ਨੂੰ ਪੂਰੀ ਤਰ੍ਹਾਂ ਸਮਰਪਿਤ-ਸਰਪੰਚ ਗੁਰੂ

Ad Position 21
No active advertisement
ਅਜੀਤ ਡੈਸਕ 19-05-2026
ਹੰਬੜਾਂ, 18 ਮਈ (ਹਰਵਿੰਦਰ ਸਿੰਘ ਮੱਕੜ)-ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਯੋਗ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਹੰਬੜਾਂ 'ਚ ਵਿਕਾਸ ਕਾਰਜ ਤੇਜ਼ ਰਫ਼ਤਾਰ ਨਿਰੰਤਰ ਚੱਲਦੇ ਆ ਰਹੇ ਹਨ ਤੇ ਸਮੁੱਚੇ ਵਾਰਡਾਂ 'ਚ ਬਿਨਾਂ ਭੇਦਭਾਵ ਤੋਂ ਕੰਮ ਕਰਵਾ ਕੇ ਹੰਬੜਾਂ ਦੀ ਬਿਲਕੁਲ ਨੁਹਾਰ ਬਦਲ ਦਿੱਤੀ ਗਈ ਹੈ | ਉਕਤ ਪ੍ਰਗਟਾਵਾ ਕਰਦਿਆਂ ਸਰਪੰਚ ਚਰਨ ਸਿੰਘ ਗੁਰੂ ਨੇ ਕਿਹਾ ਕਿ ਵਿਧਾਇਕ ਸੰਗੋਵਾਲ ਹਲਕਾ ਗਿੱਲ ਦੇ ਸਰਬਪੱਖੀ ਵਿਕਾਸ ਨੂੰ ਪੂਰੀ ਤਰ੍ਹਾਂ ਸਮਰਪਿਤ ਹਨ ਤੇ ਉਨ੍ਹਾਂ ਵਲੋਂ ਹਲਕੇ ਦੇ ਪਿੰਡਾਂ ਸ਼ਹਿਰਾਂ ਦੀ ਤਰੱਕੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਗਿੱਲ ਹਲਕੇ ਦੀਆਂ ਸਾਰੀਆਂ ਹੀ ਸੰਪਰਕ ਸੜਕਾਂ ਤੇ ਵੱਡੀਆਂ ਸੜਕਾਂ ਦਾ ਮਿਸਾਲੀ ਨਵੀਨੀਕਰਨ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀਆਂ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਪਹਿਲਾਂ ਨਾਲੋਂ ਵੀ ਵੱਧ ਬਹੁਮਤ ਨਾਲ ਦੁਬਾਰਾ 'ਆਪ' ਦੀ ਹੀ ਸਰਕਾਰ ਬਣੇਗੀ, ਜਿਸ ਨਾਲ ਸੂਬੇ ਦੇ ਹੋਰ ਵੀ ਵੱਡਾ ਵਿਕਾਸ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਦੀ ਮੁੱਲਾਂਪੁਰ ਬ੍ਰਾਂਚ ਰਾਹੀਂ ਕੋਮਲਪ੍ਰੀਤ ਕੌਰ ਨੇ ਆਇਲਟਸ 'ਚ 6.5 ਬੈਂਡ ਲਏ ਅਗਲੀ ਖ਼ਬਰ ਸੇਂਟ ਜੇਵੀਅਰ ਕਾਨਵੈਂਟ ਸਕੂਲ ਸਹੋਦਿਆ ਮੁਕਾਬਲੇ 'ਚ ਚੈਂਪੀਅਨ ਬਣਿਆ
Ad Position 24