19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਦੋਹਰੇ ਕਤਲ ਮਾਮਲੇ 'ਚ 1 ਹੋਰ ਮੁਲਜ਼ਮ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 19-05-2026
ਮਾਛੀਵਾੜਾ ਸਾਹਿਬ, 18 ਮਈ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਰੱਤੀਪੁਰ ਰੋਡ 'ਤੇ ਸਥਿਤ ਇੱਕ ਕਾਲੋਨੀ 'ਚ ਨੌਜਵਾਨਾਂ ਦੀ ਹੋਈ ਖ਼ੂਨੀ ਝੜਪ ਵਿਚ 2 ਨੌਜਵਾਨ ਗਗਨਦੀਪ ਸਿੰਘ ਵਾਸੀ ਹੇਡੋਂ ਬੇਟ ਅਤੇ ਮਨਪ੍ਰੀਤ ਸਿੰਘ ਮਨੀ ਵਾਸੀ ਲੱਖੋਵਾਲ ਦਾ ਕਤਲ ਹੋ ਗਿਆ ਸੀ ਅਤੇ ਇਸ ਸਬੰਧੀ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਮਾਛੀਵਾੜਾ ਪੁਲਸ ਵਲੋਂ ਇਸ ਤੋਂ ਪਹਿਲਾਂ 10 ਮੁਲਜ਼ਮ ਗਿ੍ਫ਼ਤਾਰ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅੱਜ ਇੱਕ ਹੋਰ ਮੁਲਜ਼ਮ ਰਾਜਾ ਵਾਸੀ ਸ਼ਾਂਤੀ ਨਗਰ ਹੈ, ਉਸ ਨੂੰ ਵੀ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਰਿਮਾਂਡ 'ਤੇ ਲੈਣ ਉਪਰੰਤ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਸ ਕਤਲ ਘਟਨਾ ਵਿਚ ਹੋਰ ਕੌਣ-ਕੌਣ ਸ਼ਾਮਲ ਹਨ | ਥਾਣਾ ਮੁਖੀ ਨੇ ਦੱਸਿਆ ਕਿ ਹੁਣ ਤੱਕ 11 ਮੁਲਜ਼ਮ ਗਿ੍ਫ਼ਤਾਰ ਹੋ ਚੁੱਕੇ ਹਨ ਅਤੇ 2 ਮੁਲਜ਼ਮ ਹੋਰ ਫ਼ਰਾਰ ਹਨ ਜਿਨ੍ਹਾਂ 'ਤੇ ਬਕਾਇਦਾ ਨਾਮ ਤਹਿਤ ਮਾਮਲਾ ਦਰਜ ਹੈ | ਉਨ੍ਹਾਂ ਦੀ ਗਿ੍ਫ਼ਤਾਰੀ ਲਈ ਵੀ ਛਾਪੇਮਾਰੀ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਸਾਹਨੇਵਾਲ ਅੱਗੇ ਬਸਪਾ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਣ ਰੇਂਜ ਕਾਮਿਆਂ ਨੇ ਐੱਸ. ਡੀ. ਐੱਮ. ਪਾਇਲ ਨੂੰ ਦਿੱਤਾ ਮੰਗ ਪੱਤਰ
Ad Position 24