19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਫ਼ਾਈ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਸਾਹਨੇਵਾਲ ਅੱਗੇ ਬਸਪਾ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 19-05-2026
ਸਾਹਨੇਵਾਲ, 18 ਮਈ (ਅਮਰਜੀਤ ਸਿੰਘ ਮੰਗਲੀ)-ਬਹੁਜਨ ਸਮਾਜ ਪਾਰਟੀ ਵਲੋਂ ਨਗਰ ਕੌਂਸਲ ਸਾਹਨੇਵਾਲ ਦਫ਼ਤਰ ਅੱਗੇ ਸਫ਼ਾਈ ਮਜ਼ਦੂਰ ਯੂਨੀਅਨ ਦੀਆਂ ਹੱਕੀ ਮੰਗਾਂ ਦੇ ਸਮਰਥਨ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨ ਵਿਚ ਬਸਪਾ ਆਗੂਆਂ, ਸਫ਼ਾਈ ਮਜ਼ਦੂਰ ਯੂਨੀਅਨ ਦੇ ਮੈਂਬਰਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ | ਪ੍ਰਦਰਸ਼ਨ ਦੌਰਾਨ ਲਾਭ ਸਿੰਘ ਭਾਮੀਆਂ ਜ਼ਿਲ੍ਹਾ ਇੰਚਾਰਜ ਲੁਧਿਆਣਾ, ਭਾਗ ਸਿੰਘ ਸਰੀਂਹ ਹਲਕਾ ਸਾਹਨੇਵਾਲ ਸੈਕਟਰੀ, ਸੋਢੀ ਮੰਗਲੀ, ਸਾਬਕਾ ਪ੍ਰਧਾਨ ਭਿੰਦਰ ਸਿੰਘ ਕਾਲਾ ਸਾਹਨੇਵਾਲ ਅਤੇ ਸਾਬਕਾ ਥਾਣੇਦਾਰ ਅਮਰਜੀਤ ਸਿੰਘ ਜ਼ੋਨ ਇੰਚਾਰਜ ਸਾਹਨੇਵਾਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਆਗੂਆਂ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਮੌਜੂਦਾ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ | ਸਾਬਕਾ ਥਾਣੇਦਾਰ ਅਮਰਜੀਤ ਸਿੰਘ ਨੇ ਕਿਹਾ ਕਿ ਸਰਕਾਰਾਂ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕਰਦੀਆਂ ਹਨ | ਪਰ ਜਦੋਂ ਮਜ਼ਦੂਰ ਆਪਣੇ ਹੱਕਾਂ ਲਈ ਸੜਕਾਂ 'ਤੇ ਆਉਂਦੇ ਹਨ ਤਾਂ ਉਨ੍ਹਾਂ ਦੀ ਸੁਣਵਾਈ ਨਹੀਂ ਹੁੰਦੀ | ਉਨ੍ਹਾਂ ਕਿਹਾ ਕਿ ਬਸਪਾ ਹਮੇਸ਼ਾ ਮਜ਼ਦੂਰ ਵਰਗ ਦੇ ਨਾਲ ਖੜੀ ਰਹੇਗੀ ਅਤੇ ਉਨ੍ਹਾਂ ਦੀ ਹਰ ਲੜਾਈ ਵਿਚ ਸਾਥ ਦੇਵੇਗੀ | ਇਸ ਮੌਕੇ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਟ੍ਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਜ਼ਰੂਰਤ ਅਗਲੀ ਖ਼ਬਰ ਦੋਹਰੇ ਕਤਲ ਮਾਮਲੇ 'ਚ 1 ਹੋਰ ਮੁਲਜ਼ਮ ਗਿ੍ਫ਼ਤਾਰ
Ad Position 24