19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ੍ਰੀ ਗੁਰੂ ਤੇਗ ਬਹਾਦਰ ਸਕੂਲ ਹੇਡੋਂ ਬੇਟ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 19-05-2026
ਮਾਛੀਵਾੜਾ ਸਾਹਿਬ, 18 ਮਈ (ਰਾਜਦੀਪ ਸਿੰਘ ਅਲਬੇਲਾ)-ਬਲਾਕ ਮਾਛੀਵਾੜਾ ਦੇ ਪਿੰਡ ਹੇਡੋਂ ਬੇਟ ਵਿਖੇ ਸਥਿਤ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100 ਪ੍ਰਤੀਸ਼ਤ ਰਿਹਾ | ਸਕੂਲ ਦੇ ਐੈੱਮ. ਡੀ. ਹਰਪਾਲ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਦਿਆਂ ਸਕੂਲ, ਮਾਪਿਆਂ ਅਤੇ ਆਪਣੇ ਅਧਿਆਪਕਾਂ ਦਾ ਨਾਂ ਰੌਸ਼ਨ ਕੀਤਾ | ਐੈੱਮ. ਡੀ. ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਚੰਗਾ ਨਤੀਜਾ ਆਉਣ 'ਤੇ ਮੁਬਾਰਕਬਾਦ ਦਿੱਤੀ | ਵਿਦਿਆਰਥਣ ਅਮਨਪ੍ਰੀਤ ਕੌਰ ਨੇ 95.4 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਸਕੂਲ 'ਚੋਂ ਪਹਿਲਾ, ਅਵਨੀਤ ਕੌਰ 85.2 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਦੂਜਾ ਅਤੇ ਜਗਦੀਸ਼ ਸਿੰਘ ਨੇ 82.6 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਬੰਤ ਸਿੰਘ ਨੇ ਸੰਸਥਾ ਦੇ ਵਿਹੜੇ ਪਹੁੰਚੇ ਮਾਪਿਆਂ ਦਾ ਧੰਨਵਾਦ ਕੀਤਾ ਤੇ ਬੱਚਿਆਂ ਨੂੰ ਉਨ੍ਹਾਂ ਦੀ ਪ੍ਰਾਪਤੀ 'ਤੇ ਵਧਾਈਆਂ ਦਿੱਤੀਆਂ | ਬੱਚਿਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਆਪਣਾ ਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨ ਤੇ ਸਮਾਜ ਦੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਵੀ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਕੁਹਾੜਾ ਬੱਸ ਅੱਡੇ 'ਤੇ ਖਾਣ-ਪੀਣ ਦੀਆਂ ਵਸਤਾਂ ਦੀ ਖਿੱਲਰੀ ਗੰਦਗੀ ਤੋਂ ਰਾਹਗੀਰ ਅਤੇ ਸਵਾਰੀਆਂ ਪ੍ਰੇਸ਼ਾਨ ਅਗਲੀ ਖ਼ਬਰ ਸਾਊਦੀ ਅਰਬ ਤੋਂ ਕੁਲਵਿੰਦਰ ਸਿੰਘ ਦੀ ਮਿ੍ਤਕ ਦੇਹ ਜੱਦੀ ਪਿੰਡ ਜਰਗੜੀ ਪੁੱਜਣ 'ਤੇ ਕੀਤਾ ਅੰਤਿਮ ਸੰਸਕਾਰ
Ad Position 24