10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦਾ ਪਰਥ (ਆਸਟ੍ਰਲੀਆ) ਪਹੁੰਚਣ 'ਤੇ ਕਮਲ ਜਵੰਦਾ (ਛੱਜਾਵਾਲ) ਦੀ ਅਗਵਾਈ ਵਿਚ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 20-05-2026
ਚੌਕੀਮਾਨ, 19 ਮਈ (ਤੇਜਿੰਦਰ ਸਿੰਘ ਚੱਢਾ)-ਅੰਮਿ੍ਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦਾ ਪਰਥ (ਆਸਟ੍ਰਲੀਆ) ਪਹੁੰਚਣ 'ਤੇ ਇੰਡੀਅਨ ਓਵਰਸੀਜ਼ ਯੂਥ ਕਾਂਗਰਸ ਆਸਟ੍ਰੇਲੀਆ ਦੇ ਉੱਪ ਪ੍ਰਧਾਨ ਕਮਲ ਜਵੰਦਾ (ਛੱਜਾਵਾਲ) ਤੇ ਜਨਰਲ ਅਵਤਾਰ ਸਿੰਘ ਮੁੰਡੀ ਦੀ ਅਗਵਾਈ ਵਿਚ ਇੰਡੀਅਨ ਉਵਰਸੀਜ ਯੂਥ ਕਾਂਗਰਸ ਆਸਟ੍ਰੇਲੀਆ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਰਵਾ ਸਵਾਗਤ ਕੀਤਾ | ਇਸ ਮੌਕੇ ਰਾਸਟਰੀ ਪ੍ਰਧਾਨ ਮਨੋਜ ਸੋਰਨ, ਉੱਪ ਪ੍ਰਧਾਨ ਸੁਖਬੀਰ ਸੰਧੂ, ਪੰਜਾਬ ਚੈਪਟਰ ਦੇ ਪ੍ਰਧਾਨ ਹਰਪ੍ਰੀਤ ਡੋਡ ਤੇ ਉੱਪ ਪ੍ਰਧਾਨ ਕਮਲ ਜਵੰਦਾ ਨੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨਾਲ ਪੰਜਾਬ ਦੇ ਮੌਜੂਦਾ ਹਾਲਤਾਂ ਤੇ ਵਿਚਾਰਾਂ ਕੀਤੀਆਂ ਤੇ ਕਿਹਡ ਕੇ ਪੰਜਾਬ ਦੇ ਹਾਲਤ ਬਹੁਤ ਮਾੜੇ ਹਨ ਤੇ 'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ ਤੇ ਉਨ੍ਹਾਂ ਕਿਹਾ ਕੇ ਇੰਡੀਅਨ ਉਵਰਸੀਜ਼ ਯੂਥ ਕਾਂਗਰਸ ਆਸਟ੍ਰੇਲੀਆ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਜਿਤਾਉਣ ਵਿਚ ਅਹਿਮ ਰੋਲ ਅਦਾ ਕਰੇਗੀ | ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕੇਦਰ ਦੀ ਮੋਦੀ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਦੇਸ਼ ਭਰ ਵਿਚ ਭਾਜਪਾ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਲੜਾਈ ਲੜੀ ਜਾ ਰਹੀ ਹੈ ਜੋ ਕਿ ਸ਼ਲਾਘਾ ਯੋਗ ਹੈ ਤੇ ਨਾਲ ਹੀ ਰਾਹੁਲ ਗਾਂਧੀ ਵੱਲੋਂ ਪਾਰਟੀ ਨੂੰ ਮਜਬੂਤ ਕਰਨ ਲਈ ਨੌਜਵਾਨਾਂ ਨੂੰ ਅੱਗੇ ਲਿਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਕੀ ਜਗਰਾਉਂ ਵਾਸੀ ਨਗਰ ਕੌਂਸਲ ਚੋਣਾਂ ਦੌਰਾਨ ਸ਼ਹਿਰ ਦੀ ਸਾਰ ਨਾ ਲੈਣ ਵਾਲੇ ਕੌਂਸਲਰਾਂ ਨੂੰ ਦੁਬਾਰਾ ਜਿਤਾਉਣਗੇ...? <... ਅਗਲੀ ਖ਼ਬਰ ਵਾਰਡ ਨੰਬਰ-14 'ਚ ਅਕਾਲੀ ਉਮੀਦਵਾਰ ਮਨਜੀਤ ਕੌਰ ਦੇ ਹੱਕ 'ਚ ਜਥੇਦਾਰ ਤਲਵੰਡੀ ਨੇ ਘਰ-ਘਰ ਵੋਟਾਂ ਮੰਗੀਆਂ <br/>
Ad Position 24