25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਆਨੰਦ ਈਸ਼ਵਰ ਦਰਬਾਰ ਬੱਧਨੀ ਕਲਾਂ ਦੇ ਮਹਾਂਪੁਰਸ਼ਾਂ ਵਲੋਂ ਠਾਠ ਪਿੰਡ ਜੌਹਲਾਂ ਵਿਖੇ ਧਾਰਮਿਕ ਦੀਵਾਨ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 21-05-2026
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਆਨੰਦ ਈਸ਼ਵਰ ਦਰਬਾਰ ਬੱਧਨੀ ਕਲਾਂ ਦੇ ਮਹਾਂਪੁਰਸ਼ ਸੰਤ ਬਾਬਾ ਗੁਰਬਖਸ਼ ਸਿੰਘ ਬੱਧਨੀ ਕਲਾਂ ਵਾਲਿਆਂ ਵਲੋਂ ਰਾਏਕੋਟ ਰੋਡ, ਠਾਠ ਪਿੰਡ ਜੌਹਲਾਂ ਵਿਖੇ ਧਾਰਮਿਕ ਦੀਵਾਨ ਸ਼ੁਰੂ ਹੋਏ | ਗੁਰਬਾਣੀ ਸਾਡੇ ਗੁਰੂ ਸਾਹਿਬਾਨਾਂ ਵਲੋਂ ਕੁੱਲ ਸੰਸਾਰ ਨੂੰ ਬਖਸ਼ੀ ਗਈ ਅਨਮੋਲ ਦਾਤ ਹੈ, ਇਸ ਦੇ ਪੜ੍ਹਨ, ਸੁਣਨ ਨਾਲ ਮਨੁੱਖ ਆਪਣੀ ਜ਼ਿੰਦਗੀ ਬਿਹਤਰ ਢੰਗ ਨਾਲ ਜਿਊੁਣ ਦੀ ਜੀਵਨ ਜਾਂਚ ਸਿੱਖਦਾ ਹੈ | ਇਸ ਲਈ ਗੁਰਬਾਣੀ ਨੂੰ ਆਪਣੇ ਜੀਵਨ ਦਾ ਆਧਾਰ ਬਣਾ ਕੇ ਉਸਦੇ ਅਨੁਸਾਰ ਆਪਣੇ ਜੀਵਨ ਦਾ ਨਿਰਬਾਹ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਆਨੰਦ ਈਸ਼ਵਰ ਦਰਬਾਰ ਬੱਧਨੀ ਕਲਾਂ ਦੇ ਮਹਾਂਪੁਰਸ਼ ਸੰਤ ਬਾਬਾ ਗੁਰਬਖਸ਼ ਸਿੰਘ ਬੱਧਨੀ ਕਲਾਂ ਵਾਲਿਆਂ ਨੇ ਧਾਰਮਿਕ ਦੀਵਾਨਾਂ ਦੇ ਪਹਿਲੇ ਦਿਨ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਦਸਾਂ ਗੁਰੂਆਂ ਦੀ ਪਵਿੱਤਰ ਜੋਤ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ ਅਤੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸ਼ਿੰਗਾਰਾ ਸਿੰਘ, ਜਸਪ੍ਰੀਤ ਸਿੰਘ, ਪਾਲ ਸਿੰਘ, ਜਸਵੰਤ ਸਿੰਘ, ਹਰਬੰਸ ਸਿੰਘ, ਜਸਵੰਤ ਸਿੰਘ ਸਿੱਧੂ, ਪ੍ਰਗਟ ਸਿੰਘ ਬਧਰਾਵਾਂ, ਇੰਦਰਜੀਤ ਸਿੰਘ, ਅਮਰਦੀਪ ਸਿੰਘ, ਸਿਮਰਜੀਤ ਸਿੰਘ, ਸਤਜੀਤ ਸਿੰਘ, ਜੱਸਾ ਸਿੰਘ, ਗੁਰਦੇਵ ਸਿੰਘ, ਚਰਨ ਸਿੰਘ, ਜਸ਼ਨਜੋਤ ਸਿੰਘ, ਈਸ਼ਵਰ ਸਿੰਘ, ਅਮਨਦੀਪ ਸਿੰਘ, ਗੁਰਦੀਪੋ ਸਿੰਘ, ਅਮਨਜੋਤ ਸਿੰਘ, ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਲਵਾੜਾ ਦੇ ਗੁਰਦੁਆਰਾ ਸੁੱਖ ਸਾਗਰ ਵਿਖੇ ਜਗਵੀਰ ਸਿੰਘ ਬਬਲੂ ਤੂਰ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਯੁੱਧ ਅਸਰਦਾਰ ਬਣਾਉਣ ਲਈ ਡੀ.ਐੱਸ.ਪੀ. ਦਾਖਾ ਵਲੋਂ ਸਪੋਰਟਸ ਤੇ ਵੈੱਲਫੇਅਰ ਕਲੱਬ ਅਹੁਦੇਦਾਰਾਂ ਨਾਲ ਮੀਟਿ...
Ad Position 24