ਜਗਰਾਉਂ, 20 ਮਈ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਜਗਰਾਉਂ ਬੱਸ ਸਟੈਂਡ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੂਬਾ ਜੁਆਇੰਟ ਸਕੱਤਰ ਜਲੌਰ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲੱਗਭਗ 4 ਸਾਲ ਤੋਂ ਵੱਧ ਸਮਾਂ ਬੀਤ ਗਿਆ ਹੈ, ਪਰ ਇਕ ਵੀ ਸਰਕਾਰੀ ਵਿਭਾਗ ਦੀ ਮਾਲਕੀ ਵਾਲੀ ਬੱਸ ਨਹੀਂ ਪਈ ਗਈ ਉਲਟਾ ਕਿਲੋਮੀਟਰ ਸਕੀਮ (ਪ੍ਰਾਈਵੇਟ ਬੱਸਾਂ) ਦੇ ਰਾਹੀਂ ਵਿਭਾਗਾਂ ਦਾ ਨਿੱਜੀਕਰਣ ਵੱਲ ਨੂੰ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਟਰਾਂਸਪੋਰਟ ਵਰਕਰਾਂ 'ਤੇ ਝੂਠੇ ਮੁਕੱਦਮੇ ਦਰਜ ਕਰਕੇ ਜੇਲ੍ਹਾਂ 'ਚ ਬੰਦ ਕੀਤਾ ਜਾ ਰਿਹਾ ਹੈ | ਇਸ ਮੌਕੇ ਜਰਨਲ ਸਕੱਤਰ ਹਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਨਾਲ 18 ਮਈ 'ਚ ਮੀਟਿੰਗ ਵਿਚ ਜਿੰਨ੍ਹਾਂ ਮਸਲਿਆਂ ਉੱਪਰ ਸਹਿਮਤੀ ਬਣੀ ਹੈ, ਨੂੰ ਪੁਖਤਾ ਹੱਲ ਨਾ ਕੀਤਾ ਅਤੇ ਜੇਲ੍ਹ ਵਿਚ ਬੰਦ ਸਾਥੀਆਂ ਨੂੰ ਰਿਹਾਈ ਨਾ ਦਿੱਤੀ ਤਾਂ 25,26,27 ਮਈ 2026 ਨੂੰ ਮੁਕੰਮਲ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ 'ਤੇ ਧਰਨਾ ਦਿੱਤਾ ਜਾਵੇਗਾ | ਇਸ ਸਮੇਂ ਮੋਹੰਮਦ ਰਫੀ, ਦਵਿੰਦਰ ਸਿੰਘ, ਬੂਟਾ ਸਿੰਘ, ਜਸਪਾਲ ਸਿੰਘ, ਰਾਜ ਖ਼ਾਨ, ਸਤਨਾਮ ਸਿੰਘ, ਪਰਦੀਪ, ਸਿੰਦਰਪਾਲ ਸਿੰਘ ਆਦਿ ਹਾਜ਼ਰ ਸਨ |