25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਪਿੰਡ ਆਲੀਵਾਲ ਵਿਖੇ ਦਸਤਾਰ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 21-05-2026
ਭੂੰਦੜੀ, 20 ਮਈ (ਕੁਲਦੀਪ ਸਿੰਘ ਮਾਨ)-ਪਿੰਡ ਆਲੀਵਾਲ ਵਿਖੇ ਗੁਰਦੁਆਰਾ ਸਾਹਿਬ ਦੇ ਸਹਿਯੋਗ ਨਾਲ ਐਜੂਕੇਟ ਪੰਜਾਬ ਪ੍ਰੋਜੈਕਟ (ਲੁਧਿਆਣਾ) ਵਲੋਂ ਗੁਰਮਤਿ ਅਤੇ ਦਸਤਾਰ ਸਜਾਉਣ ਮੁਕਾਬਲੇ ਕਰਵਾਏ ਗਏ | ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਦਸਤਾਰ ਦੀ ਮਹੱਤਤਾ ਨਾਲ ਜੋੜਨਾ ਸੀ | ਮੁਕਾਬਲਿਆਂ 'ਚ ਵੱਡੀ ਗਿਣਤੀ ਵਿਚ ਬੱਚਿਆਂ ਅਤੇ ਨੌਜਵਾਨਾਂ ਨੇ ਭਾਗ ਲਿਆ ਅਤੇ ਦਸਤਾਰ ਸਜਾਉਣ ਦੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਸਮਾਗਮ ਦੌਰਾਨ ਬੋਲਦਿਆਂ ਪ੍ਰਧਾਨ ਕਰਨੈਲ ਸਿੰਘ, ਜਗਪਾਲ ਸਿੰਘ ਅਤੇ ਸਰਪੰਚ ਮੋਹਣ ਸਿੰਘ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਨੌਜਵਾਨਾਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਕੌਮ ਦੀ ਸ਼ਾਨ ਅਤੇ ਪਹਿਚਾਣ ਹੈ, ਜਿਸ ਦੀ ਮਹੱਤਤਾ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ | ਇਸ ਮੌਕੇ ਮੁੱਖ ਗ੍ਰੰਥੀ ਭਾਈ ਬਲਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਰਾਹੀਂ ਬੱਚਿਆਂ ਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਮਾਗਮ ਵਿਚ ਸੁਰਜੀਤ ਸਿੰਘ ਖ਼ਾਲਸਾ, ਸੋਹਣ ਸਿੰਘ, ਪਰਮਿੰਦਰ ਸਿੰਘ ਭੂੰਦੜੀ, ਰਮਨਦੀਪ ਸਿੰਘ ਭੂੰਦੜੀ ਅਤੇ ਹਰਦੀਪ ਸਿੰਘ ਪ੍ਰਧਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਲਾਇਬ੍ਰੇਰੀ ਭੂੰਦੜੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਅੰਤ ਵਿਚ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਆਯੋਜਕਾਂ ਵਲੋਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਸਪੋਰਟਸ ਅਕੈਡਮੀ ਚਕਰ ਦੇ ਪ੍ਰਭਜੋਤ ਸਿੰਘ ਨੇ ਪਿੰਡ ਦਾ ਕੀਤਾ ਨਾਂਅ ਰੌਸ਼ਨ ਅਗਲੀ ਖ਼ਬਰ ਬੱਸ ਸਟੈਂਡ ਜਗਰਾਉਂ ਵਿਖੇ ਟਰਾਂਸਪੋਰਟ ਕਾਮਿਆਂ ਵਲੋਂ ਧਰਨਾ ਪ੍ਰਦਰਸ਼ਨ
Ad Position 24