24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕੌਂਸਲ ਚੋਣਾਂ 'ਚ ਇਕ ਅਨੋਖਾ ਰੋਸ ਇੰਜ ਵੀ...

Ad Position 21
No active advertisement
ਨਗਰ ਕੌਂਸਲ ਚੋਣਾਂ 'ਚ ਅਕਾਲੀ ਦਲ ਦੇ 3 ਵਾਰਡਾਂ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਦੇ ਵਿਰੋਧ 'ਚ ਨੰਗੇ ਪੈਰੀ ਘਰ-ਘਰ ਵੋਟਾਂ ਮੰਗਦੇ ਹੋਏ | ਅਜੀਤ ਤਸਵੀਰ <br/> 21-05-2026
ਸਮਰਾਲਾ, 20 ਮਈ (ਗੋਪਾਲ ਸੋਫਤ)-ਸਥਾਨਕ ਨਗਰ ਕੌਂਸਲ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਸਥਾਨਕ ਤਿੰਨ ਵਾਰਡਾਂ 'ਚੋਂ ਅਕਾਲੀ ਦਲ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦੇਣ ਦੇ ਵਿਰੋਧ 'ਚ ਅਕਾਲੀ ਦਲ ਦੇ ਸਥਾਨਕ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਇਸ ਧੱਕੇਸ਼ਾਹੀ ਵਿਰੁੱਧ ਅਨੋਖੇ ਢੰਗ ਨਾਲ ਰੋਸ ਪ੍ਰਗਟ ਕਰਨ ਦਾ ਐਲਾਨ ਕੀਤਾ ਹੈ | ਸ਼ਹਿਰ ਦੇ ਇਨ੍ਹਾਂ ਤਿੰਨਾਂ ਵਾਰਡਾਂ ਵਿਚ ਕਥਿਤ ਤੌਰ 'ਤੇ ਧੱਕੇ ਨਾਲ ਸਾਰੀਆਂ ਪਾਰਟੀਆਂ ਦੇ 17 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋਣ ਦੇ ਵਿਰੋਧ 'ਚ ਬੀਤੀ ਰਾਤ ਰੋਸ ਪ੍ਰਗਟ ਕਰਨ ਲਈ ਇਕੱਠੇ ਹੋਏ ਸ਼ਹਿਰ ਵਾਸੀਆਂ ਸਮੇਤ ਅਕਾਲੀ ਦਲ ਦੇ ਹਮਾਇਤੀਆਂ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਢਿੱਲੋਂ ਨੇ ਐਲਾਨ ਕੀਤਾ ਸੀ ਕਿ ਉਹ ਸ਼ਹਿਰ ਦੇ ਸਾਰੇ ਵਾਰਡਾਂ 'ਚ ਪੂਰੀ ਮੁਹਿੰਮ ਦੌਰਾਨ ਨਗਰ ਕੌਂਸਲ ਚੋਣਾਂ ਲਈ ਘਰ-ਘਰ ਨੰਗੇ ਪੈਰੀ ਪਾਰਟੀ ਉਮੀਦਵਾਰਾਂ ਲਈ ਵੋਟ ਮੰਗਣ ਲਈ ਜਾਣਗੇ ਅਤੇ ਕੌਂਸਲ ਚੋਣਾਂ ਦੀ ਮੁਹਿੰਮ ਚੱਲਣ ਤਕ ਉਹ ਪੈਰੀ ਜੁੱਤੀ ਨਹੀਂ ਪਾਉਣਗੇ | ਅੱਜ ਢਿੱਲੋਂ ਨੇ ਅੰਤਾਂ ਦੀ ਗਰਮੀ ਵਿਚ ਸੂਰਜ ਦੀ ਤਪਸ਼ ਨਾਲ ਧਰਤੀ ਤਪ ਰਹੀ ਹੋਣ ਦੇ ਬਾਵਜੂਦ ਵਾਰਡ ਨੰਬਰ 7 ਤੋਂ ਅਕਾਲੀ ਉਮੀਦਵਾਰ ਲਈ ਨੰਗੇ ਪੈਰੀਂ ਵਾਰਡ ਦੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੀ ਇਹ ਨੰਗੇ ਪੈਰੀ ਰੋਸ ਭਰੀ ਚੋਣ ਮੁਹਿੰਮ ਸਦਕਾ ਸ਼ਹਿਰ ਦੇ ਵੋਟਰ ਬਾਕੀ ਰਹਿੰਦੇ ਸ਼ਹਿਰ ਦੇ ਸਾਰੇ 12 ਵਾਰਡਾਂ ਵਿਚ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਹਾਰ ਦੇ ਕੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣਗੇ ਅਤੇ ਸ਼ਹਿਰ ਦੇ ਸਰਬ ਪੱਖੀ ਵਿਕਾਸ ਲਈ ਅਕਾਲੀ ਦਲ ਦੀ ਹੀ ਨਗਰ ਕੌਂਸਲ ਬਣਾਉਣਗੇ | ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਨਗਰ ਕੌਂਸਲ ਚੋਣਾਂ ਦੀ ਪੜਤਾਲ ਉਪਰੰਤ ਵਾਰਡ ਨੰਬਰ 1, 4 ਅਤੇ 12 ਤੇ ਅਕਾਲੀ ਉਮੀਦਵਾਰਾਂ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਦੇ ਨਾਮਜ਼ਦਗੀ ਪੇਪਰ ਰੱਦ ਕਰ ਦਿੱਤੇ ਗਏ ਸਨ ਅਤੇ ਜਿਸ ਸਦਕਾ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਬਿਨ੍ਹਾਂ ਚੋਣ ਲੜੇ ਜੇਤੂ ਬਣਾ ਦਿੱਤਾ ਗਿਆ ਸੀ |
Ad Position 22
No active advertisement
ਪਿਛਲੀ ਖ਼ਬਰ ਬੀਕੇਯੂ ਡਕੌਂਦਾ ਵਲੋਂ ਪਿੰਡ ਸਲੇਮਪੁਰ ਵਿਖੇ ਇਕਾਈ ਪੱਧਰੀ ਮੀਟਿੰਗ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨੇ ਪੰਜਾਬ ਸਰਕਾਰ- ਗਰੇਵਾਲ
Ad Position 24