ਜਗਰਾਉਂ, 20 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜਗਰਾਉਂ ਦੇ ਵਾਰਡ ਨੰਬਰ-17 ਤੋਂ ਬੀਬੀ ਪ੍ਰਦੀਪ ਕੌਰ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਦਿਆਂ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਵਲੋਂ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਵਰਕਰਾਂ, ਸਮਰਥਕਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕਰਕੇ ਭਰਪੂਰ ਸਮਰਥਨ ਦਿੱਤਾ | ਇਸ ਦੌਰਾਨ ਦੂਜੀਆਂ ਪਾਰਟੀਆਂ ਛੱਡ ਕੇ ਆਏ ਕਈ ਵਰਕਰ ਯੂਥ ਆਗੂ ਜਸਪ੍ਰੀਤ ਸਿੰਘ ਢਿੱਲੋਂ ਜੱਸੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ | ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਕਲੇਰ ਨੇ ਕਿਹਾ ਕਿ ਪਾਰਟੀ 'ਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸੰਗਠਨ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਨਾਲ ਇਸ ਵਾਰ ਜਿੱਤ ਯਕੀਨੀ ਬਣੇਗੀ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਅਕਾਲੀ ਆਗੂ ਦੀਪਇੰਦਰ ਸਿੰਘ ਭੰਡਾਰੀ ਅਤੇ ਹਰਦੇਵ ਸਿੰਘ ਬੌਬੀ ਸਮੇਤ ਹੋਰ ਆਗੂ ਹਾਜ਼ਰ ਰਹੇ |