23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਦੇਹੜਕੇ ਦੇ ਛੱਪੜ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਜਾਰੀ

Ad Position 21
No active advertisement
ਅਜੀਤ ਡੈਸਕ 21-05-2026
ਹਠੂਰ, 20 ਮਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਦੀ ਪੰਚਾਇਤ ਵਲੋਂ ਸਰਪੰਚ ਰਾਜਪ੍ਰੀਤ ਕੌਰ ਦੀ ਅਗਵਾਈ ਹੇਠ ਪਿੰਡ ਦੇ ਛੱਪੜ ਦੀ ਸਫ਼ਾਈ ਕਰਨ ਲਈ ਪਿਛਲੇ ਇਕ ਹਫ਼ਤੇ ਤੋਂ ਕੰਮ ਚੱਲ ਰਿਹਾ ਹੈ | ਇਸ ਸਬੰਧੀ ਸਰਪੰਚ ਬੀਬੀ ਰਾਜਪ੍ਰੀਤ ਕੌਰ ਦੇ ਪਤੀ ਨੰਬਰਦਾਰ ਜਸਵੀਰ ਸਿੰਘ ਸਿੱਧੂ, ਪੰਚ ਜਥੇਦਾਰ ਸੁਖਦੇਵ ਸਿੰਘ ਖਹਿਰਾ, ਅਮਨਦੀਪ ਸਿੰਘ ਭੱਟੀ ਪੰਚ ਨੇ ਦੱਸਿਆ ਕਿ ਪਿੰਡ ਦੇ ਸੀਵਰੇਜ ਦੇ ਪਾਣੀ ਲਈ ਪਿੰਡ ਵਿਚ ਕਈ ਛੱਪੜ ਹਨ, ਜਿਸ ਕਰਕੇ ਸਾਰੇ ਸੀਵਰੇਜ ਨਾਲ ਭਰੇ ਰਹਿੰਦੇ ਹਨ ਅਤੇ ਮੀਂਹਾਂ ਦੇ ਦਿਨਾਂ ਵਿਚ ਲੋਕ ਔਖੇ ਹੁੰਦੇ ਹਨ | ਇਸ ਦੇ ਨਾਲ ਹੀ ਨੇੜਲੇ ਖੇਤਾਂ ਵਾਲਿਆਂ ਕਿਸਾਨਾਂ ਨੂੰ ਵੀ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ, ਕਿਉਂਕਿ ਮੀਂਹਾਂ ਦੇ ਦਿਨਾਂ ਵਿਚ ਸੀਵਰੇਜ ਦਾ ਸਾਰਾ ਗੰਦਾ ਪਾਣੀ ਉਨ੍ਹਾਂ ਦੇ ਖੇਤਾਂ 'ਚ ਭਰ ਜਾਂਦਾ ਸੀ | ਪਰ ਹੁਣ ਪੰਚਾਇਤ ਨੇ ਫ਼ੈਸਲਾ ਕੀਤਾ ਅਤੇ ਇਹ ਇਕ ਛੱਪੜ ਨੂੰ ਖਾਲੀ ਤੇ ਸਾਫ਼ ਕਰਕੇ ਮੀਂਹ ਦੇ ਪਾਣੀ ਲਈ ਰੱਖਿਆ ਜਾਵੇਗਾ, ਜਿਸ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਪਿਛਲੇ ਹਫ਼ਤੇ ਤੋਂ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਪਿੰਡ ਦੇ ਪ੍ਰਮੁੱਖ ਰਸਤਿਆਂ ਵਿਚ ਇੰਟਰਲਾਕ ਟਾਇਲਾਂ ਲਾ ਕੇ ਬਣਾਇਆ ਜਾ ਰਿਹਾ ਹੈ ਅਤੇ ਜਲਦੀ ਹੀ ਪਿੰਡ ਦੀਆਂ ਸਾਰੀਆਂ ਗਲੀਆਂ ਵਿਚ ਇੰਟਰਲਾਕ ਟਾਇਲਾਂ ਲਾ ਦਿੱਤੀਆਂ ਜਾਣਗੀਆਂ ਅਤੇ ਜਿੱਥੇ ਕਿਤੇ ਸੀਵਰੇਜ ਪਾਉਣ ਦੀ ਲੋੜ ਹੈ ਉਹ ਵੀ ਪਾਇਆ ਜਾ ਰਿਹਾ ਹੈ | ਇਸ ਮੌਕੇ ਦਿਆਲ ਸਿੰਘ ਸਿੱਧੂ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਮਹਿੰਗਾਈ 'ਤੇ ਕਾਬੂ ਪਾਉਣ ਲਈ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਨੂੰ ਜਲਦੀ ਘਟਾਏ-ਕਿਸਾਨ... ਅਗਲੀ ਖ਼ਬਰ ਵਾਰਡ-17 ਦੇ ਵਿਕਾਸ ਲਈ ਬੀਬਾ ਭੁੱਲਰ ਨੇ 'ਆਪ' ਦੇ ਉਮੀਦਵਾਰ ਐਡਵੋਕੇਟ ਮਨਦੀਪ ਸਿੰਘ ਭੁੱਲਰ ਨੂੰ ਜਿਤਾਉਣ ਦੀ ਕੀਤੀ ਅਪੀ...
Ad Position 24