ਚੌਂਕੀਮਾਨ, 20 ਮਈ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਦੀ ਮਹੀਨਾਵਾਰ ਮੀਟਿੰਗ ਜਥੇਬੰਦੀ ਦੇ ਦਫ਼ਤਰ ਅੱਡਾ ਚੌਂਕੀਮਾਨ ਵਿਖੇ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਅਗਵਾਈ ਵਿਚ ਹੋਈ | ਜਿਸ ਵਿਚ ਜਥੇਬੰਦੀ ਦੇ ਅਹੁਦੇਦਾਰਾਂ, ਪਿੰਡ ਇਕਾਈ ਦੇ ਪ੍ਰਧਾਨ ਤੇ ਮੈਂਬਰ ਸਾਹਿਬਾਨਾਂ ਨੇ ਸ਼ਮੂਲੀਅਤ ਕੀਤੀ ਤੇ ਮੀਟਿੰਗ ਵਿਚ ਸੂਬੇ ਦੇ ਮੌਜੂਦਾ ਹਲਾਤਾਂ ਸਮੇਤ ਪੰਜਾਬ ਦੇ ਭਖਦੇ ਮਸਲਿਆਂ 'ਤੇ ਵਿਚਾਰਾਂ ਕੀਤੀਆਂ ਗਈ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਮਾ: ਆਤਮਾ ਸਿੰਘ ਬੋਪਾਰਾਏ, ਪ੍ਰਧਾਨ ਸੰਦੀਪ ਸਿੰਘ ਅਲੀਗੜ੍ਹ, ਗੁਰਚਰਨ ਸਿੰਘ ਇਟਲੀ, ਬਲਦੇਵ ਸਿੰਘ ਗਿੱਲ ਸਵੱਦੀ, ਸੂਬੇਦਾਰ ਸੁਖਜੀਤ ਸਿੰਘ ਸੋਹੀਆਂ, ਲੇਖਕ ਭੁਪਿੰਦਰ ਸਿੰਘ ਧਾਲੀਵਾਲ, ਪ੍ਰਧਾਨ ਰਵਿੰਦਰ ਸਿੰਘ ਸਿੱਧਵਾਂ ਤੇ ਦਵਿੰਦਰ ਸਿੰਘ ਸਵੱਦੀ ਨੇ ਸੰਬੋਧਨ ਕਰਦਿਆ ਕਿਹਾ ਕਿ ਦੇਸ਼ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਤਾਜ਼ੇ ਵਾਧੇ ਨੇ ਆਮ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ ਤੇ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ 102 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 91 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ ਜਿਸ ਨਾਲ ਆਮ ਲੋਕਾਂ ਦੀਆਂ ਚਿੰਤਾਵਾਂ ਵੱਧ ਗਈਆਂ ਹਨ | ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਜਲਦੀ ਤੇਲ ਦੀਆਂ ਕੀਮਤਾਂ ਦੇ ਵਿਚ ਕੀਤੇ ਵਾਧੇ ਨੂੰ ਘਟਾਏ ਤਾਂ ਜੋ ਮਹਿੰਗਾਈ 'ਤੇ ਕਾਬੂ ਪਾਇਆ ਜਾ ਸਕੇ ਤੇ ਆਮ ਲੋਕਾਂ ਸਮੇਤ ਕਿਸਾਨ ਨੂੰ ਰਾਹਤ ਮਿਲੇ | ਇਸ ਮੌਕੇ ਪ੍ਰਧਾਨ ਗੁਰਮੇਲ ਸਿੰਘ ਧਾਲੀਵਾਲ, ਸਾਬਕਾ ਪੰਚ ਤੇਜਿੰਦਰ ਸਿੰਘ ਭੋਲਾ ਧਾਲੀਵਾਲ, ਖੁਸਕਿਸਮਤ ਸਿੰਘ ਮਠਾੜੂ, ਜੁਝਾਰ ਸਿੰਘ ਗਿੱਲ ਕੈਨੇਡਾ, ਜਗਦੀਪ ਸਿੰਘ ਸਿੱਧਵਾਂ, ਚਮਕੌਰ ਸਿੰਘ ਕੁਲਾਰ, ਗੁਰਮੇਲ ਸਿੰਘ ਹਾਂਸ, ਨਿਰਮਲ ਸਿੰਘ ਅਲੀਗੜ੍ਹ, ਜਗਮੋਹਨ ਸਿੰਘ ਸਿੱਧਵਾਂ, ਬਹਾਦਰ ਸਿੰਘ ਕੁਲਾਰ, ਗੁਰਮੇਲ ਸਿੰਘ ਜੁੜ੍ਹਾਹਾ, ਜੰਗੀਰ ਸਿੰਘ ਕੁਲਾਰ, ਸੁਖਦੇਵ ਸਿੰਘ ਕੁਲਾਰ, ਜਗਤਾਰ ਸਿੰਘ ਸਿੱਧਵਾਂ ਆਦਿ ਹਾਜ਼ਰ ਸਨ |