23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਆਮ ਆਦਮੀ ਪਾਰਟੀ ਦੇ ਐੱਸ.ਸੀ. ਸੈੱਲ ਦੀ ਮੀਟਿੰਗ ਦੌਰਾਨ ਭਾਈਚਾਰੇ ਦੀਆਂ ਮੁਸ਼ਕਿਲਾਂ 'ਤੇ ਚਰਚਾ <br/>

Ad Position 21
No active advertisement
ਅਜੀਤ ਡੈਸਕ 21-05-2026
ਭੂੰਦੜੀ, 20 ਮਈ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬਾ ਭੂੰਦੜੀ ਵਿਖੇ ਆਮ ਆਦਮੀ ਪਾਰਟੀ ਦੇ ਐੱਸ.ਸੀ. ਸੈੱਲ ਦੀ ਇਕ ਵਿਸ਼ੇਸ਼ ਮੀਟਿੰਗ ਕਰਵਾਈ ਗਈ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਐੱਸ.ਸੀ. ਸੈੱਲ ਦੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਅਤੇ ਸਿਰਲੇਖ ਸਿੰਘ ਧਾਲੀਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੌਰਾਨ ਉਨ੍ਹਾਂ ਐੱਸ.ਸੀ. ਭਾਈਚਾਰੇ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ | ਇਸ ਮੌਕੇ ਡਾ. ਜਗਦੇਵ ਸਿੰਘ ਕੌਲ, ਸਾਬਕਾ ਸਰਪੰਚ ਮੱਖਣ ਸਿੰਘ, ਸਾਈ ਦਾਸ, ਨਛੱਤਰ ਸਿੰਘ, ਗੁਰਦੀਪ ਸਿੰਘ, ਸਾਬਕਾ ਸੈਨਿਕ ਮਲਕੀਤ ਸਿੰਘ, ਪ੍ਰਕਾਸ਼ ਸਿੰਘ, ਸਿਕੰਦਰ ਸਿੰਘ ਧਾਲੀਵਾਲ, ਮੀਤ ਗੋਰਾ ਸਿੰਘ, ਬਲਵੀਰ ਸਿੰਘ ਬੀਰੀ, ਚੌਧਰੀ ਬਲਜਿੰਦਰ ਸਿੰਘ, ਸੁਰਜੀਤ ਸਿੰਘ, ਅਮਰਜੀਤ ਸਿੰਘ, ਸਤਨਾਮ ਸਿੰਘ, ਵਰਿੰਦਰ ਸਿੰਘ, ਭਿੰਦਰ ਸਿੰਘ, ਮਨਜੀਤ ਸਿੰਘ, ਕਾਮਰੇਡ ਛਿੰਦਰਪਾਲ ਸਿੰਘ, ਅਸ਼ੋਕ ਸਿੰਘ ਅਤੇ ਹਰਦੀਪ ਸਿੰਘ ਸਮੇਤ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਪਟਨ ਸੰਦੀਪ ਸੰਧੂ ਦੀ ਲੋਕ ਆਵਾਜ਼ ਯਾਤਰਾ ਦਾ ਗੁੱਜਰਵਾਲ ਵਿਖੇ ਭਰਵਾਂ ਸਵਾਗਤ <br/> ਅਗਲੀ ਖ਼ਬਰ ਕੇਂਦਰ ਸਰਕਾਰ ਮਹਿੰਗਾਈ 'ਤੇ ਕਾਬੂ ਪਾਉਣ ਲਈ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਨੂੰ ਜਲਦੀ ਘਟਾਏ-ਕਿਸਾਨ...
Ad Position 24