21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸ.ਸ.ਸ. ਸਕੂਲ ਜਲਾਲਦੀਵਾਲ ਦੀਆਂ ਬੋਰਡ ਜਮਾਤਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 21-05-2026
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਦੀਵਾਲ ਦਾ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦਾ ਬੋਰਡ ਨਤੀਜਾ 100 ਫ਼ੀਸਦੀ ਰਿਹਾ | ਇਸ ਸ਼ਾਨਦਾਰ ਪ੍ਰਾਪਤੀ ਦੀ ਖੁਸ਼ੀ 'ਚ ਸਕੂਲ ਦੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਕੂਲ ਮੁਖੀ ਕੇ.ਕੇ. ਗਰਗ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕੀਤੀ ਹੈ | ਅੱਠਵੀਂ ਜਮਾਤ 'ਚ ਹਰਸ਼ਦੀਪ ਕੌਰ ਨੇ 90 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਇੰਦਰਪ੍ਰੀਤ ਕੌਰ ਨੇ 83 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਨਮਨਪ੍ਰੀਤ ਕੌਰ ਤੇ ਹਰਪ੍ਰੀਤ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਦਸਵੀਂ ਜਮਾਤ 'ਚ ਸਿਮਰਨ ਕੌਰ ਪੁੱਤਰੀ ਮਨਜੀਤ ਕੁਮਾਰ ਨੇ 88 ਫ਼ੀਸਦੀ ਅੰਕਾਂ ਨਾਲ ਪਹਿਲਾ, ਸਿਮਰਨ ਕੌਰ ਪੁੱਤਰੀ ਕੁਲਦੀਪ ਸਿੰਘ ਨੇ 83 ਫ਼ੀਸਦੀ ਨੰਬਰਾਂ ਨਾਲ ਦੂਜਾ ਅਤੇ ਜਸਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 80 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਸਨਦੀਪ ਸਿੰਘ ਪੁੱਤਰ ਮੰਗੂ ਸਿੰਘ ਨੇ ਪਹਿਲੀ, ਮੁਸਕਾਨ ਪੁੱਤਰੀ ਰਜੇਸ਼ ਕੁਮਾਰ ਨੇ ਦੂਜੀ ਤੇ ਦਿਲਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਨੇ ਤੀਜੀ ਪੁਜੀਸ਼ਨ ਪ੍ਰਾਪਤ ਕੀਤੀ | ਸਮਾਰੋਹ ਦੌਰਾਨ ਐੱਨ.ਆਰ.ਆਈ ਚਰਨ ਸਿੰਘ ਕੈਨੇਡਾ ਵਲੋਂ ਭੇਜੀ 10 ਹਜ਼ਾਰ ਰੁਪਏ ਦੀ ਰਾਸ਼ੀ ਹੋਣਹਾਰ ਵਿਦਿਆਰਥੀਆਂ 'ਚ ਇਨਾਮ ਵਜੋਂ ਵੰਡੀ ਗਈ | ਸਮੁੱਚੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਪਿ੍ੰਸੀਪਲ ਹਰਜੀਤ ਸਿੰਘ ਜਲਾਲਦੀਵਾਲ ਨੇ ਵਧਦੀ ਗਰਮੀ ਦੇ ਮੱਦੇਨਜ਼ਰ ਸਕੂਲ ਨੂੰ ਲਗਭਗ 50 ਹਜ਼ਾਰ ਰੁਪਏ ਦੀ ਲਾਗਤ ਵਾਲਾ ਆਰ.ਓ. ਵਾਟਰ ਕੂਲਰ ਦੇਣ ਦਾ ਐਲਾਨ ਕੀਤਾ | ਇਸ ਤੋਂ ਇਲਾਵਾ ਐੱਨ.ਆਰ.ਆਈ ਬਲਵਿੰਦਰ ਸਿੰਘ ਮਰਾਹੜ੍ਹ ਇਟਲੀ ਵਲੋਂ 5100 ਰੁਪਏ ਦੀ ਨਕਦ ਰਾਸ਼ੀ ਸਕੂਲ ਨੂੰ ਭੇਟ ਕੀਤੀ | ਸਕੂਲ ਮੁਖੀ ਇਸ ਮੌਕੇ ਸਰਪੰਚ ਪਿ੍ਤਪਾਲ ਸਿੰਘ ਜੇਪੀ ਪੂਨੀਆਂ ਨੇ ਵਿਦਿਆਰਥੀਆਂ ਨੂੰ ਚੰਗੇ ਅੰਕ ਪ੍ਰਾਪਤ ਕਰਨ 'ਤੇ ਵਧਾਈ ਦਿੱਤੀ ਅਤੇ ਅੱਗੇ ਹੋਰ ਮਿਹਨਤ ਕਰਕੇ ਜ਼ਿੰਦਗੀ 'ਚ ਕਾਮਯਾਬ ਹੋਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਸਰਪੰਚ ਪਿ੍ਤਪਾਲ ਸਿੰਘ ਜੇਪੀ ਪੂਨੀਆਂ, ਪੰਚਾਇਤ ਮੈਂਬਰ ਸਤਿੰਦਰ ਕੌਰ, ਸੁਖਦਰਸ਼ਨ ਸਿੰਘ, ਨਿਰਭੈ ਸਿੰਘ, ਸਾਬਕਾ ਹੈੱਡਮਾਸਟਰ ਨਿਰਪਾਲ ਸਿੰਘ, ਕਾਮਰੇਡ ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਇਟਲੀ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਮਨਜੀਤ ਸਿੰਘ ਉੱਪਲ ਚੰਗਣ ਨੂੰ ਸਦਮਾ, ਭਰਾ ਦਾ ਦਿਹਾਂਤ ਅਗਲੀ ਖ਼ਬਰ ਪ੍ਰਵਾਸੀ ਭਾਰਤੀ ਬਲਵੰਤ ਸਿੰਘ ਝੱਜ, ਜਗਜੀਵਨ ਸਿੰਘ ਝੱਜ ਦੇ ਪਿਤਾ ਦੇ ਦਿਹਾਂਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ
Ad Position 24