12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮੰਡਲ ਦਾਖਾ ਦੇ ਆਊਟਸੋਰਸ ਬਿਜਲੀ ਕਾਮੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਮੁੱਲਾਂਪੁਰ-ਦਾਖਾ, 21 ਮਈ (ਨਿਰਮਲ ਸਿੰਘ ਧਾਲੀਵਾਲ)-ਆਊਟਸੋਰਸ ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਦੇ ਸੱਦੇ 'ਤੇ ਪਾਵਰਕਾਮ ਮੰਡਲ ਦਾਖਾ ਦੇ ਆਊਟਸੋਰਸ ਭਰਤੀ ਬਿਜਲੀ ਮੁਲਾਜ਼ਮ/ਕਾਮੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ | ਬਿਜਲੀ ਕਾਮਿਆਂ ਨੇ ਮੰਡਲ ਦਾਖਾ ਵਿਖੇ ਧਰਨਾ ਦੇ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ | ਆਊਟਸੋਰਸ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਸਾਡੀ ਜਥੇਬੰਦੀ ਵਲੋਂ ਆਊਟਸੋਰਸ਼ ਮੁਲਾਜ਼ਮਾਂ ਨੂੰ ਮਿੰਨੀਮਮ ਵੇਜਸ ਐਕਟ 1948 ਮੁਤਾਬਕ ਤਨਖਾਹ ਲਾਗੂ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਜਾਰੀ ਹੈ, ਸੰਘਰਸ਼ ਕਰ ਰਹੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ ਨੂੰ ਲਟਕਾਇਆ ਜਾ ਰਿਹਾ ਹੈ | ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ (ਏਟਕ) ਪ੍ਰਧਾਨ ਦਰਸ਼ਪ੍ਰੀਤ ਸਿੰਘ ਕਿਹਾ ਕਿ ਆਊਟ ਸੋਰਸ ਠੇਕਾ ਕਾਮਿਆਂ ਨੂੰ ਵਿਭਾਗ ਵਿਚ ਸਿੱਧਾ ਭਰਤੀ ਕਰਨ, ਘੱਟੋ-ਘੱਟ ਗੁਜ਼ਾਰੇਯੋਗ ਤਨਖ਼ਾਹ, ਨਿੱਜੀਕਰਨ ਅਤੇ ਠੇਕੇਦਾਰੀ ਪ੍ਰਥਾ ਬੰਦ ਕਰਨ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੋਵੇਂ ਆਊਟਸੋਰਸ ਕਾਮਿਆਂ ਦਾ ਸੋਸ਼ਣ ਕਰ ਰਹੇ ਹਨ, ਜਿਸ ਦੇ ਰੋਸ ਵਜੋਂ ਉਨ੍ਹਾਂ ਨੂੰ ਅਣਮਿੱਥੇ ਸਮੇਂ ਲਈ ਹੜਤਾਲ ਕਰਨੀ ਪੈ ਰਹੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਚੀਫ਼ ਜਸਟਿਸ ਵਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਦੀ ਤੁਲਨਾ ਕਾਕਰੋਚਾਂ ਨਾਲ ਕਰਨਾ ਬੇਹੱਦ ਨਿੰਦਣਯੋਗ ਹੈ, ਪੀ.ਐੱਸ.ਈ.ਬੀ ਇੰਪਲਾਈਜ਼ ਫੈੱਡਰੇਸ਼ਨ (ਏਟਕ) ਨੌਜਵਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ | ਇਸ ਸਮੇਂ ਵਰਕਿੰਗ ਪ੍ਰਧਾਨ ਜਸਵਿੰਦਰ ਧੂਰੀ, ਸਬ ਡਿਵੀਜ਼ਨ ਸਕੱਤਰ ਦਲਬੀਰ ਸਿੰਘ, ਗੁਰਵਿੰਦਰ ਸਿੰਘ ਹਿੱਸੋਵਾਲ, ਹਰਸ਼ਦੀਪ ਸਿੰਘ ਜੇ.ਈ., ਜਤਿੰਦਰ ਸਿੰਘ, ਗੁਰਸੇਵਕ ਸਿੰਘ, ਸਾਗਰ ਕੁਮਾਰ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਨਵੀਨ ਲੱਕੀ, ਜਸਮੇਲ ਸਿੰਘ, ਜਸਵਿੰਦਰ ਸਿੰਘ, ਪ੍ਰਮੇਸ਼ਵਰ ਸਿੰਘ, ਇੰਦਰਪਾਲ ਕੌਰ, ਪਵਨਦੀਪ ਕੌਰ, ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਾਮਿਆਂ ਦੇ ਸੰਘਰਸ਼ ਦੀ ਪੇਂਡੂ ਮਜ਼ਦੂਰ ਯੂਨੀਅਨ ਨੇ ਕੀਤੀ ਹਮਾਇਤ ਅਗਲੀ ਖ਼ਬਰ ਕੈਪਟਨ ਸੰਦੀਪ ਸੰਧੂ ਦੀ ਲੋਕ ਆਵਾਜ਼ ਯਾਤਰਾ ਦਾ ਪਿੰਡ ਬੱਦੋਵਾਲ ਪਹੁੰਚਣ 'ਤੇ ਨਿੱਘਾ ਸਵਾਗਤ
Ad Position 24