ਮੁੱਲਾਂਪੁਰ-ਦਾਖਾ, 21 ਮਈ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ ਦੇ ਕਾਮਰਸ ਵਿਭਾਗ ਵਿਦਿਆਰਥੀਆਂ ਦਾ ਯੂਨੀਵਰਸਿਟੀ ਪ੍ਰੀਖਿਆ ਨਤੀਜਾ ਸ਼ਾਨਦਾਰ ਰਿਹਾ | ਬੀ.ਕਾਮ ਦੂਸਰਾ ਸਮੈਸਟਰ ਵਿਦਿਆਰਥਣ ਪ੍ਰਭਲੀਨ ਕੌਰ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸੂਬੇ ਭਰ ਵਿਚ 23ਵਾਂ ਰੈਂਕ ਹਾਸਲ ਕਰਕੇ ਜੀ.ਟੀ.ਬੀ. ਕਾਲਜ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਕਾਲਜ ਪਿ੍ੰਸੀਪਲ ਡਾ: ਸੰਦੀਪ ਸਿੰਘ ਕਟਾਰੀਆ ਵਲੋਂ ਪ੍ਰਭਲੀਨ ਕੌਰ ਦਾ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ | ਪਿ੍ੰਸੀਪਲ ਡਾ: ਕਟਾਰੀਆ ਨੇ ਕਿਹਾ ਕਿ ਪ੍ਰਭਲੀਨ ਕੌਰ ਦੀ ਇਹ ਪ੍ਰਾਪਤੀ ਦੂਸਰੇ ਵਿਦਿਆਰਥੀਆਂ ਲਈ ਪ੍ਰੇਰਣਾ ਬਣੇਗੀ | ਕਾਲਜ ਦੇ ਪ੍ਰਬੰਧਕੀ ਪ੍ਰਧਾਨ ਰਣਧੀਰ ਸਿੰਘ ਸੇਖੋਂ ਵਲੋਂ ਵੀ ਇਸ ਪ੍ਰਾਪਤੀ 'ਤੇ ਵਿਦਿਆਰਥਣ ਪ੍ਰਭਲੀਨ ਕੌਰ ਅਤੇ ਕਾਮਰਸ ਵਿਭਾਗ ਮੁਖੀ ਡਾ. ਪ੍ਰਵੀਨ ਲਤਾ ਨੂੰ ਵਧਾਈ ਦਿੱਤੀ | ਪ੍ਰੋ. ਹਰਪ੍ਰੀਤ ਕੌਰ, ਡਾ. ਪਰਮਿੰਦਰ ਕੌਰ, ਪ੍ਰੋ: ਸੁਖਜਿੰਦਰ ਸਿੰਘ, ਪ੍ਰੋ: ਜੋਤੀ ਸੂਦ, ਪ੍ਰੋ. ਮਨੂ, ਪ੍ਰੋ: ਗਗਨਦੀਪ ਕੌੜਾ, ਪ੍ਰੋ: ਅਮਨਪ੍ਰੀਤ ਕੌਰ, ਪ੍ਰੋ. ਰਾਮ ਲੁਭਾਇਆ, ਪ੍ਰੋ. ਪਿ੍ਆ, ਪ੍ਰੋ. ਰਮਨਦੀਪ ਸ਼ਰਮਾ ਵਲੋਂ ਪ੍ਰਭਲੀਨ ਕੌਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ |