ਜਗਰਾਉਂ, 22 ਮਈ (ਗੁਰਦੀਪ ਸਿੰਘ ਮਲਕ)-ਪੁਲਿਸ ਚੌਂਕੀ ਬੱਸ ਸਟੈਂਡ ਦੀ ਪੁਲਿਸ ਪਾਰਟੀ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਚੌਕੀ ਇੰਚਾਰਜ ਆਤਮਾ ਸਿੰਘ ਨੇ ਦੱਸਿਆ ਕਿ ਉਹ ਸਾਥੀ ਪੁਲਿਸ ਕਰਮਚਾਰੀਆਂ ਨਾਲ ਕੋਠੇ ਖੰਜੂਰਾਂ ਰੋਡ ਪਿੰਡ ਅਲੀਗੜ੍ਹ ਖੇਤਰ 'ਚ ਗਸ਼ਤ ਕਰ ਰਹੇ ਸਨ | ਇਸ ਦੌਰਾਨ ਕੋਠੇ ਖੰਜੂਰਾਂ ਸਾਈਡ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜ ਪਿਆ | ਜਿਸ ਨੂੰ ਤੁਰੰਤ ਕਾਬੂ ਕਰ ਲਿਆ, ਜਿਸਦੀ ਪਹਿਚਾਣ ਕਰਮਜੀਤ ਸਿੰਘ ਕਾਲੂ ਪੁੱਤਰ ਜਸਵਿੰਦਰ ਸਿੰਘ ਵਾਸੀ ਗਲੀ ਨੰਬਰ 3 ਨੇੜੇ ਬਾਵਾ ਮੰਦਰ ਗੀਤਾ ਕਲੋਨੀ ਜਗਰਾਉਂ ਵਜੋਂ ਹੋਈ | ਜਿਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਦੋਸ਼ੀ ਖ਼ਿਲਾਫ਼ ਪੁਲਿਸ ਥਾਣਾ ਸਿਟੀ ਜਗਰਾਉਂ 'ਚ ਮਾਮਲਾ ਦਰਜ ਕੀਤਾ ਗਿਆ ਹੈ |