07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ-14 'ਚ ਅਕਾਲੀ ਉਮੀਦਵਾਰ ਮਨਜੀਤ ਕੌਰ ਦੇ ਹੱਕ 'ਚ ਤਲਵੰਡੀ ਤੇ ਸੰਧੂ ਵਲੋਂ ਘਰ-ਘਰ ਵੋਟਾਂ ਮੰਗੀਆਂ

Ad Position 21
No active advertisement
ਵਾਰਡ ਨੰਬਰ-14 'ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਮਨਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ | ਤਸਵੀਰ: ਬਲਵਿੰਦਰ ਸਿੰਘ ਲਿੱਤਰ <br/> 23-05-2026
8 ਵੋਟਰਾਂ ਨੇ ਵੱਧ ਤੋਂ ਵੱਧ ਵੋਟਾਂ ਪਾਉਣ ਦਾ ਭਰੋਸਾ ਦਿਵਾਇਆ


ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ-14 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਮਨਜੀਤ ਕੌਰ ਦੇ ਹੱਕ 'ਚ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਘਰ-ਘਰ ਵੋਟਾਂ ਮੰਗੀਆਂ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਬੈਂਕ ਕਲੋਨੀ, ਸੀਲੋ੍ਹਆਣੀ ਰੋਡ, ਗੁਰੂ ਰਾਮਦਾਸ ਨਗਰ, ਬਰਨਾਲਾ ਚੌਂਕ ਆਦਿ ਇਲਾਕਿਆਂ ਵਿਚ ਅਕਾਲੀ ਉਮੀਦਵਾਰ ਬੀਬੀ ਮਨਜੀਤ ਕੌਰ ਲਈ ਵੋਟਾਂ ਮੰਗਦਿਆਂ ਅਪੀਲ ਕੀਤੀ ਕਿ ਇਕ-ਇਕ ਕੀਮਤੀ ਵੋਟ ਚੋਣ ਨਿਸ਼ਾਨ 'ਤੱਕੜੀ' ਉੱਪਰ ਪਾ ਕੇ ਕਾਮਯਾਬ ਬਣਾਇਆ ਜਾਵੇ | ਇਸ ਸਮੇਂ ਵਾਰਡ ਵਾਸੀਆਂ ਵਲੋਂ ਅਕਾਲੀ ਉਮੀਦਵਾਰ ਬੀਬੀ ਮਨਜੀਤ ਕੌਰ ਦੇ ਹੱਕ 'ਚ ਵੱਧ ਤੋਂ ਵੱਧ ਵੋਟਾਂ ਪਾਉਣ ਦਾ ਭਰੋਸਾ ਦਿੱਤਾ ਅਤੇ ਹਰ ਪੱਖੋਂ ਸਹਿਯੋਗ ਦੇਣ ਦੀ ਗੱਲ ਆਖੀ | ਇਸ ਮੌਕੇ ਜਥੇਦਾਰ ਗੁਰਮੇਲ ਸਿੰਘ ਆਂਡਲੂ ਕੋਆਰਡੀਨੇਟਰ ਹਲਕਾ ਰਾਏਕੋਟ, ਜੁਗਰਾਜ ਸਿੰਘ ਰਾਜਾ ਭੈਣੀ ਦਰੇੜਾ ਮੈਂਬਰ ਕੋਰ ਕਮੇਟੀ, ਬੀਬੀ ਅੰਮਿ੍ਤਪਾਲ ਕੌਰ ਰਾਣੀ ਸੇਖੋਂ, ਰਾਜੂ ਰਾਵਲ ਬੱਸੀਆਂ ਪ੍ਰਧਾਨ ਯੂਥ ਅਕਾਲੀ ਦਲ ਸਰਕਲ ਬੱਸੀਆਂ, ਸਾਬਕਾ ਪੰਚ ਬਲਵਿੰਦਰ ਸਿੰਘ ਬੱਸੀਆਂ, ਕੁਲਦੀਪ ਸਿੰਘ ਰੰਧਾਵਾ, ਰਵੀ ਦੇਵਗਨ, ਡਾ: ਜੁਗਰਾਜ ਸਿੰਘ ਰਾਜਗੜ੍ਹ, ਨੰਬਰਦਾਰ ਬਲਵੀਰ ਸਿੰਘ ਬ੍ਰਹਮਪੁਰ, ਬੀਬੀ ਗੁਰਦੀਪ ਕੌਰ ਕਲਸੀਆਂ, ਮੱਪਾ ਕੌਰ ਕਲਸੀਆਂ, ਪਰਮਜੀਤ ਕੌਰ ਨਿਊ ਗ੍ਰੀਨ ਸਿਟੀ, ਸਾਬਕਾ ਪੰਚ ਈਸ਼ਰ ਸਿੰਘ ਭੈਣੀ ਦਰੇੜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਹੀ 'ਚ ਆਰ.ਐੱਮ.ਪੀ.ਆਈ. ਪਾਰਟੀ ਵਲੋਂ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਪਬਲਿਕ ਮੀਟਿੰਗ ਅਗਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ 'ਲੋਕ ਆਵਾਜ਼ ਯਾਤਰਾ' ਦਾ ਭਰਵਾਂ ਸਵਾਗਤ
Ad Position 24
No active advertisement