07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਰਾਜਾ ਵੜਿੰਗ ਨੇ ਜਗਰਾਉਂ ਨਗਰ ਕੌਂਸਲ ਦੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਭਰਵੇਂ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ

Ad Position 21
No active advertisement
ਅਜੀਤ ਡੈਸਕ 23-05-2026
ਜਗਰਾਉਂ, 22 ਮਈ (ਗੁਰਦੀਪ ਸਿੰਘ ਮਲਕ)-ਨਗਰ ਕੌਂਸਲ ਜਗਰਾਉਂ ਦੀਆਂ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਚੋਣ ਪ੍ਰਚਾਰ ਕਰਦਿਆਂ ਕਾਂਗਰਸੀ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾਅ ਦਿੱਤਾ | ਰਾਜਾ ਵੜਿੰਗ ਨੇ ਜਗਰਾਉਂ ਵਿਚ ਅੱਧੀ ਦਰਜਨ ਤੋਂ ਵੱਧ ਕਾਂਗਰਸੀ ਉਮੀਦਵਾਰਾਂ ਦੇ ਵਾਰਡਾਂ 'ਚ ਸ਼ਾਮ ਨੂੰ ਚੋਣ ਚਲਸੇ ਕੀਤੇ ਅਤੇ ਕਾਂਗਰਸੀ ਉਮੀਦਵਾਰਾਂ ਦੇ ਚੋਣ ਦਫ਼ਤਰਾਂ ਦੇ ਉਦਘਾਟਨ ਕਰਦਿਆਂ ਚੋਣ ਮੁਹਿੰਮ ਨੂੰ ਸਿਖਰਾਂ 'ਤੇ ਪਹੁੰਚਾ ਦਿੱਤਾ | ਰਾਜਾ ਵੜਿੰਗ ਨੇ ਜਗਰਾਉਂ ਨਗਰ ਕੌਂਸਲ ਦੇ ਵਾਰਡ ਨੰਬਰ 14 ਤੋਂ ਕਾਂਗਰਸੀ ਉਮੀਦਵਾਰ ਸੁਖਚੈਨ ਸਿੰਘ ਧਾਲੀਵਾਲ, ਵਾਰਡ ਨੰਬਰ 2 ਤੋਂ ਉਮੀਦਵਾਰ ਅਵਤਾਰ ਸਿੰਘ ਵਿਰਕ, ਵਾਰਡ ਨੰਬਰ 16 ਤੋਂ ਉਮੀਦਵਾਰ ਐਡਵੋਕੇਟ ਰਵਿੰਦਰਪਾਲ ਰਾਜੂ ਕਾਮਰੇਡ, ਵਾਰਡ ਨੰਬਰ 20 ਤੋਂ ਜਤਿੰਦਰਪਾਲ ਰਾਣਾ ਸਮੇਤ ਹੋਰਨਾਂ ਉਮੀਦਵਾਰਾਂ ਦੇ ਹੱਕ ਵਿਚ ਹੋਏ ਭਰਵੇਂ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਜਿਸ ਦੇ ਰਾਜ ਸਭਾ ਮੈਂਬਰ ਅਤੇ ਵਿਧਾਇਕ ਪਾਰਟੀ ਦੀ ਡੁੱਬ ਰਹੀ ਕਿਸ਼ਤੀ ਵਿਚੋਂ ਛਾਲਾਂ ਮਾਰਕੇ ਇੱਧਰ ਉੱਧਰ ਭੱਜ ਰਹੇ ਹਨ | ਜਿਸ ਕਾਰਨ ਸਰਕਾਰ ਕਿਸੇ ਮੌਕੇ ਵੀ ਡਿੱਗ ਸਕਦੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀ ਸੂਬੇ ਵਿਚ ਸਰਕਾਰ ਕਾਂਗਰਸ ਦੀ ਬਣਨ ਜਾ ਰਹੀ ਹੈ | ਉਨ੍ਹਾਂ ਕਿ ਜਗਰਾਉਂ ਅਤੇ ਪੰਜਾਬ ਦੀ ਭਲਾਈ ਲਈ ਨਗਰ ਕੌਂਸਲ ਦੇ ਵਾਰਡਾਂ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਕੇ ਸੂਬੇ ਵਿਚ ਕਾਂਗਰਸ ਸਰਕਾਰ ਦਾ ਮੁੱਢ ਬੰਨਿ੍ਹਆ ਜਾਵੇ | ਉਨ੍ਹਾਂ ਕਿਹਾ ਕਿ ਜਗਰਾਉਂ ਨਗਰ ਕੌਂਸਲ ਦੇ ਸਾਰੇ 23 ਵਾਰਡਾਂ ਤੋਂ ਕਾਂਗਰਸ ਦੇ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਕੇ ਮੁੜ ਤੋਂ ਆਪਣਾ ਪ੍ਰਧਾਨ ਬਣਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਦੇ ਸਾਰ ਜਗਰਾਉਂ ਸ਼ਹਿਰ ਦਾ ਸਭ ਤੋਂ ਪਹਿਲਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ | ਇਸ ਮੌਕੇ ਹਲਕਾ ਇੰਚਾਰਜ ਜਗਤਾਰ ਸਿੰਘ ਹਿੱਸੋਵਾਲ, ਕਰਨਜੀਤ ਸਿੰਘ ਸੋਨੀ ਗਾਲਿਬ, ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਪ੍ਰਸ਼ੋਤਮ ਲਾਲ ਖ਼ਲੀਫ਼ਾ, ਉਮੀਦਵਾਰ ਜਤਿੰਦਰਪਾਲ ਰਾਣਾ, ਉਮੀਦਵਾਰ ਰਵਿੰਦਰਪਾਲ ਰਾਜੂ, ਨੀਟਾ ਸੱਭਰਵਾਲ, ਉਮੀਦਵਾਰ ਬਲਵੀਰ ਸਿੰਘ ਬੀਰਾ, ਉਮੀਦਵਾਰ ਬਹਾਦਰ ਸਿੰਘ ਯੋਧਾ, ਉਮੀਦਵਾਰ ਅਵਤਾਰ ਸਿੰਘ ਵਿਰਕ, ਉਮੀਦਵਾਰ ਗੁਰਪ੍ਰੀਤ ਕੌਰ ਤੱਤਲਾ, ਉਮੀਦਵਾਰ ਸੁਖਚੈਨ ਸਿੰਘ ਧਾਲੀਵਾਲ, ਰਛਪਾਲ ਸਿੰਘ ਚੀਮਨਾ, ਪ੍ਰੇਮ ਸਿੰਘ ਲੋਹਟ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ-15 ਤੋਂ ਯੂਥ ਅਕਾਲੀ ਆਗੂ ਜਗਦੇਵ ਸਿੰਘ ਸੈਂਭੀ ਨੇ ਘਰ-ਘਰ ਵੋਟਾਂ ਮੰਗੀਆਂ ਅਗਲੀ ਖ਼ਬਰ ਵਾਰਡ ਨੰਬਰ 1 ਤੋਂ ਅਕਾਲੀ ਉਮੀਦਵਾਰ ਬੀਬੀ ਗੁਰਦੀਪ ਕੌਰ ਦੇ ਹੱਕ 'ਚ ਘਰ-ਘਰ ਵੋਟਾਂ ਮੰਗੀਆਂ
Ad Position 24
No active advertisement