07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ-15 ਤੋਂ ਯੂਥ ਅਕਾਲੀ ਆਗੂ ਜਗਦੇਵ ਸਿੰਘ ਸੈਂਭੀ ਨੇ ਘਰ-ਘਰ ਵੋਟਾਂ ਮੰਗੀਆਂ

Ad Position 21
No active advertisement
ਅਜੀਤ ਡੈਸਕ 23-05-2026
ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ-2026 ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਹੋਣ ਤੋਂ ਬਾਅਦ ਉਮੀਦਵਾਰਾਂ ਵਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰਦਿਆਂ ਵੋਟਰਾਂ ਨਾਲ ਰਾਬਤੇ ਕੀਤੇ ਜਾ ਰਹੇ ਹਨ | ਇਸੇ ਤਹਿਤ ਵਾਰਡ ਨੰਬਰ-15 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਦੇਵ ਸਿੰਘ ਸੈਂਭੀ (ਪ੍ਰਧਾਨ ਯੂਥ ਅਕਾਲੀ ਦਲ ਸਰਕਲ ਸ਼ਹਿਰੀ ਰਾਏਕੋਟ) ਨੇ ਆਪਣੀ ਚੋਣ ਕੰਪੇਨ ਨੂੰ ਤੇਜ਼ ਕਰਦਿਆਂ ਡੋਰ-ਟੂ-ਡੋਰ ਚੋਣ ਪ੍ਰਚਾਰ ਵੋਟਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਚੋਣ ਨਿਸ਼ਾਨ 'ਤੱਕੜੀ' ਉੱਪਰ ਵੋਟ ਪਾਉਣ ਲਈ ਅਪੀਲ ਕੀਤੀ | ਉਨ੍ਹਾਂ ਆਖਿਆ ਕਿ ਨਗਰ ਕੌਂਸਲ ਚੋਣਾਂ ਸ਼ਹਿਰ ਤੇ ਵਾਰਡ ਦੀ ਤਰੱਕੀ ਲਈ ਅਹਿਮ ਹਨ, ਇਸ ਲਈ ਚੋਣਾਂ ਵਿੱਚ ਵਾਰਡ ਨੰਬਰ-15 ਦੇ ਵੋਟਰ ਤਰੱਕੀ ਦੀ ਸੋਚ ਨੂੰ ਅੱਗੇ ਰੱਖ ਕੇ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਤਾਂ ਜੋ ਜਿੱਤ ਦੇ ਬਾਅਦ ਇਕ-ਇਕ ਕਰਕੇ ਸਮੱਸਿਆਵਾਂ ਦੇ ਹੱਲ ਕੀਤੇ ਜਾ ਸਕਣ | ਸੈਂਭੀ ਨੇ ਆਖਿਆ ਕਿ ਉਨ੍ਹਾਂ ਦਾ ਮਕਸਦ ਸਿਰਫ਼ ਚੋਣ ਜਿੱਤਣਾ ਨਹੀਂ, ਸਗੋਂ ਸ਼ਹਿਰ ਨੂੰ ਸਰਵਪੱਖੀ ਸਹੂਲਤਾਂ ਮੁਹੱਈਆਂ ਕਰਵਾ ਕੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ, ਇਸ ਲਈ ਵੋਟਰ ਉਨ੍ਹਾਂ ਦਾ ਸਮਰਥਨ ਕਰਨ ਤਾਂ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ 'ਤੇ ਚੱਲ ਕੇ ਰਾਏਕੋਟ ਸ਼ਹਿਰ ਦੀ ਨੁਹਾਰ ਬਦਲੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਵਾਰਡ ਨੰਬਰ-9 'ਚ ਵਿਸ਼ਾਲ ਚੋਣ ਜਲਸਾ ਅਗਲੀ ਖ਼ਬਰ ਰਾਜਾ ਵੜਿੰਗ ਨੇ ਜਗਰਾਉਂ ਨਗਰ ਕੌਂਸਲ ਦੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਭਰਵੇਂ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ
Ad Position 24
No active advertisement