07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸ਼੍ਰੋਮਣੀ ਅਕਾਲੀ ਦਲ ਵਲੋਂ ਵਾਰਡ ਨੰਬਰ-9 'ਚ ਵਿਸ਼ਾਲ ਚੋਣ ਜਲਸਾ

Ad Position 21
No active advertisement
ਅਜੀਤ ਡੈਸਕ 23-05-2026
ਜਗਰਾਉਂ, 22 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਵਾਰਡ ਨੰਬਰ 9 ਵਿਚ ਸਵ. ਸੁਰਿੰਦਰਪਾਲ ਸਿੰਘ ਸੁਆਮੀ ਦੇ ਪੋਤੇ ਅਤੇ ਸਮਾਜ ਸੇਵੀ ਸਤਨਾਮ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਨਰਿੰਦਰਜੀਤ ਕੌਰ ਦੇ ਹੱਕ 'ਚ ਵਿਸ਼ਾਲ ਚੋਣ ਜਲਸਾ ਕਰਵਾਇਆ ਗਿਆ | ਜਲਸੇ ਦੌਰਾਨ ਹਲਕਾ ਇੰਚਾਰਜ ਐੱਸ.ਆਰ. ਕਲੇਰ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ | ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਦੇ ਉਤਸ਼ਾਹ ਅਤੇ ਸਮਰਥਨ ਨੇ ਇਹ ਸੰਕੇਤ ਦਿੱਤਾ ਕਿ ਇਲਾਕੇ ਵਿਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ | ਹਾਜ਼ਰ ਲੋਕਾਂ ਨੇ ਕਿਹਾ ਕਿ ਵਿਕਾਸ, ਲੋਕ ਸੇਵਾ ਅਤੇ ਲੋਕਾਂ ਨਾਲ ਜੁੜੀ ਸਿਆਸਤ ਨੂੰ ਭਰਪੂਰ ਸਹਿਯੋਗ ਮਿਲ ਰਿਹਾ ਹੈ | ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ ਅਤੇ ਇਹ ਸਹਿਯੋਗ ਆਉਣ ਵਾਲੇ ਨਤੀਜਿਆਂ ਵਿਚ ਵੱਡਾ ਫਰਕ ਪਾਵੇਗਾ | ਇਸ ਮੌਕੇ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਸੀਨੀਅਰ ਅਕਾਲੀ ਆਗੂ ਦੀਪਇੰਦਰ ਸਿੰਘ ਭੰਡਾਰੀ, ਸੀਨੀਅਰ ਅਕਾਲੀ ਆਗੂ ਹਰਦੇਵ ਸਿੰਘ ਬੌਬੀ, ਐੱਸ.ਸੀ. ਵਿੰਗ ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਯੂਥ ਆਗੂ ਗਗਨਦੀਪ ਸਿੰਘ ਸਰਨਾ, ਜਗਰੂਪ ਸਿੰਘ ਕੋਠੇ ਅੱਠ ਚੱਕ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਕੋਆਰਡੀਨੇਟਰ ਮਾਲਵਾ ਜ਼ੋਨ ਨੇ ਆਪਣੇ ਭਰਾ ਲਈ ਵਾਰਡ ਨੰਬਰ-14 'ਚ ਘਰ-ਘਰ ਵੋਟਾਂ ਮੰਗੀਆਂ ਅਗਲੀ ਖ਼ਬਰ ਵਾਰਡ ਨੰਬਰ-15 ਤੋਂ ਯੂਥ ਅਕਾਲੀ ਆਗੂ ਜਗਦੇਵ ਸਿੰਘ ਸੈਂਭੀ ਨੇ ਘਰ-ਘਰ ਵੋਟਾਂ ਮੰਗੀਆਂ
Ad Position 24
No active advertisement