ਰਾਏਕੋਟ, 23 ਮਈ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਚੋਣਾਂ-2026 ਦੇ ਮੱਦੇਨਜ਼ਰ ਵਾਰਡ ਨੰਬਰ-04 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਮਾਂਗਟ ਵਲੋਂ ਆਪਣੀ ਚੋਣ ਮੁਹਿੰਮ ਨੂੰ ਪੂਰੀ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ | ਮਾਂਗਟ ਵਲੋਂ ਦਿਨ-ਰਾਤ ਇਕ ਕਰਕੇ ਵਾਰਡ ਵਾਸੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ | ਵਾਰਡ ਦੇ ਵੱਖ-ਵੱਖ ਮੁਹੱਲਿਆਂ 'ਚ ਨੁੱਕੜ ਮੀਟਿੰਗਾਂ ਕਰਦਿਆਂ ਅਮਨਦੀਪ ਸਿੰਘ ਮਾਂਗਟ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਆਪਣੀ ਇਕ-ਇਕ ਕੀਮਤੀ ਵੋਟ ਚੋਣ ਨਿਸ਼ਾਨ 'ਝਾੜੂ' 'ਤੇ ਪਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ ਤਾਂ ਜੋ ਵਾਰਡ ਦਾ ਉੱਚਿਤ ਵਿਕਾਸ ਕਰਵਾਇਆ ਜਾ ਸਕੇ | ਅਮਨਦੀਪ ਸਿੰਘ ਮਾਂਗਟ ਨੇ ਵਾਅਦਾ ਕੀਤਾ ਕਿ ਜਿੱਤ ਤੋਂ ਬਾਅਦ ਹਰ ਮੁਹੱਲੇ 'ਚ ਅਧੂਰੇ ਪ੍ਰਬੰਧਾਂ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ ਅਤੇ ਉਹ ਸਦਾ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ | ਵਾਰਡ ਵਾਸੀਆਂ ਵਲੋਂ ਵੀ ਅਮਨਦੀਪ ਸਿੰਘ ਮਾਂਗਟ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੋਟਰਾਂ ਨੇ ਕਿਹਾ ਕਿ ਇਸ ਵਾਰ ਉਹ ਬਦਲਾਅ ਦੇ ਹੱਕ 'ਚ ਵੋਟ ਭੁਗਤਾਉਣਗੇ ਅਤੇ 'ਆਪ' ਉਮੀਦਵਾਰ ਮਾਂਗਟ ਨੂੰ ਵੱਡੀ ਲੀਡ ਨਾਲ ਜਿਤਾਉਣਗੇ | ਇਸ ਮੌਕੇ ਨਰਿੰਦਰ ਸਿੰਘ ਢੰਡਾ, ਗੁਰਿੰਦਰਪਾਲ ਸਿੰਘ, ਚਾਨਾ ਸਿੰਘ, ਲੱਖਾ ਸਿੰਘ, ਚਮਕੌਰ ਸਿੰਘ, ਕਾਲਾ ਸਿੰਘ ਗਿੱਲ, ਚਰਨਜੀਤ ਸਿੰਘ, ਸਿਮਰਨ ਸਿੰਘ ਮਾਂਗਟ, ਮਾਨਪ੍ਰੀਤ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ |