20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜੀ.ਐੱਚ.ਜੀ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਐੱਸ.ਸੀ. ਨਰਸਿੰਗ ਦੀ ਪ੍ਰੀਖਿਆ 'ਚ ਮੱਲਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 24-05-2026
ਰਾਏਕੋਟ, 23 ਮਈ (ਸੁਸ਼ੀਲ)-ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਲੋਂ ਬੀਤੇ ਦਿਨੀਂ ਐਲਾਨੇ ਗਏ ਬੀ.ਐੱਸ.ਸੀ. ਨਰਸਿੰਗ ਚੌਥੇ ਸਮੈਸਟਰ ਦੇ ਨਤੀਜਿਆਂ ਵਿਚ ਜੀ.ਐੱਚ.ਜੀ. ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ | ਐਲਾਨੇ ਗਏ ਨਤੀਜੇ ਸਬੰਧੀ ਜਾਣਕਾਰੀ ਦਿੰਦੇੇੇ ਹੋਏ ਕਾਲਜ ਪਿ੍ੰਸੀਪਲ ਮੈਡਮ ਕਰਮਵੀਰ ਕੌਰ ਨੇ ਦੱਸਿਆ ਕਿ ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਸ ਨਤੀਜੇ ਵਿਚ ਵਿਦਿਆਰਥਣ ਸੁਮਨਪ੍ਰੀਤ ਕੌਰ ਨੇ 7.62 ਸੀ.ਜੀ.ਪੀ.ਏ. ਹਾਸਲ ਕਰਕੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕਿਰਨਦੀਪ ਕੌਰ ਨੇ 7.38 ਸੀ.ਜੀ.ਪੀ.ਏ. ਨਾਲ ਦੂਜਾ ਸਥਾਨ ਹਾਸਲ ਕੀਤਾ, ਜਦਕਿ ਜੂਹੀ ਕੁਮਾਰੀ ਅਤੇ ਇਕਬਾਲ ਕੌਰ ਨੇ 7.33 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਨਤੀਜੇੇ ਲਈ ਵਿੱਦਿਅਕ ਸੰਸਥਾ ਦੇ ਚੇਅਰਮੈਨ ਡਾ. ਬੀ.ਐੱਲ. ਬਾਂਸਲ, ਡਾਇਰੈਕਟਰ ਡਾ. ਵਰੁਣ ਬਾਂਸਲ ਅਤੇ ਡਾ. ਗੀਤਿਕਾ ਬਾਂਸਲ ਨੇ ਵੀ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜਗਰਾਉਂ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ ਅਗਲੀ ਖ਼ਬਰ ਕੈਂਚੀਆਂ ਤਾਜਪੁਰ ਰੋਡ 'ਤੇ 'ਆਪ' ਵਲੋਂ ਸ਼ਕਤੀ ਪ੍ਰਦਰਸ਼ਨ
Ad Position 24