ਜਗਰਾਉਂ, 23 ਮਈ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਕੁਲਵੰਤ ਸਿੰਘ ਦੀ ਅਗਵਾਈ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ ਗਿਆ | ਇਹ ਫਲੈਗ ਮਾਰਚ ਕਮਲ ਚੌਂਕ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਜ਼ਾਰਾਂ 'ਚ ਗਿਆ | ਇਸ ਮੌਕੇ ਡੀ.ਐੱਸ.ਪੀ. ਕੁਲਵੰਤ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਚੋਣਾਂ ਨੂੰ ਅਮਨ ਸ਼ਾਂਤੀ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵੱਡੀ ਗਿਣਤੀ 'ਚ ਪੁਲਿਸ ਤਾਇਨਾਤ ਹੋਵੇਗੀ ਅਤੇ ਵੋਟਰ ਬਿਨ੍ਹਾਂ ਕਿਸੇ ਡਰ ਭੈਅ ਤੋਂ ਆਪਣੇ ਵੋਟ ਦਾ ਇਸਤੇਮਾਲ ਕਰਨ | ਇਸ ਮੌਕੇ ਥਾਣਾ ਸਿਟੀ ਦੇ ਇੰਚਾਰਜ ਐੱਸ.ਐੱਚ.ਓ. ਪਰਮਿੰਦਰ ਸਿੰਘ, ਟੈ੍ਰਫ਼ਿਕ ਇੰਚਾਰਜ ਕੁਮਾਰ ਸਿੰਘ, ਏ.ਐੱਸ.ਆਈ. ਕੁਲਦੀਪ ਸਿੰਘ, ਏ.ਐੱਸ.ਆਈ. ਆਤਮਾ ਸਿੰਘ ਤੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਹਾਜ਼ਰ ਸਨ |