20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕੈਬਨਿਟ ਮੰਤਰੀ ਮੁੰਡੀਆਂ ਦੇ ਉਪਰਾਲੇ ਸਦਕਾ ਸਰਕਾਰੀ ਸਕੂਲ ਜਮਾਲਪੁਰ 'ਚ ਲਗਾਈਆਂ ਟਾਈਲਾਂ ਦਾ ਉਦਘਾਟਨ ਕੌਂਸਲਰ ਗਰੇਵਾਲ ਨੇ ਕੀਤਾ <br/>

Ad Position 21
No active advertisement
ਅਜੀਤ ਡੈਸਕ 24-05-2026
ਭਾਮੀਆਂ ਕਲਾਂ, 23 ਮਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ 22 ਦੇ ਸਰਕਾਰੀ ਹਾਈ ਸਕੂਲ ਜਮਾਲਪੁਰ ਅਤੇ ਪ੍ਰਾਇਮਰੀ ਹਾਈ ਸਕੂਲ ਦੇ ਵਿਹੜੇ ਵਿਚ ਸਟੋਕ ਹੋਲਡਿੰਗ ਕਾਰਪੋਰੇਸ਼ਨ ਆਫ ਇੰਡੀਆ ਲਿਮ: ਵਲੋਂ ਆਪਣੇ ਸੀ.ਐਸ.ਆਰ ਫ਼ੰਡ 'ਚੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਉਪਰਾਲੇ ਨਾਲ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਕਰਵਾਇਆ ਗਿਆ | ਉਦਘਾਟਨੀ ਸਮਾਰੋਹ ਦੌਰਾਨ ਕੌਂਸਲਰ ਅਤੇ ਸਕੂਲ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਬਰਸਾਤੀ ਦਿਨਾਂ ਵਿਚ ਸਕੂਲ ਦਾ ਵਿਹੜਾ ਕੱਚਾ ਹੋਣ ਕਰਕੇ ਸਕੂਲੀ ਵਿਦਿਆਰਥੀਆਂ ਨੂੰ ਕਈ ਕਿਸਮ ਦੀਆਂ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ | ਇਸ ਮੌਕੇ ਕੌਂਸਲਰ ਗਰੇਵਾਲ ਨੇ ਸਟੋਕ ਹੋਲਡਿੰਗ ਕਾਰਪੋਰੇਸ਼ਨ ਆਫ ਇੰਡੀਆ ਲਿਮ: ਵਲੋਂ ਕਰਵਾਏ ਗਏ ਇਸ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਭਲਾਈ ਦੇ ਕੰਮ ਕਿਸੇ ਕਿਸੇ ਦੇ ਹੀ ਹਿੱਸੇ ਆਉਂਦੇ ਹਨ | ਇਸ ਕਰਕੇ ਇਹ ਸੰਸਥਾ ਵਧਾਈ ਦੀ ਪਾਤਰ ਹੈ | ਇਸ ਮੌਕੇ ਸੀ.ਐਸ.ਆਰ. ਦੇ ਚੇਅਰਮੈਨ ਵਿਨੋਦ ਧਰ, ਅਨੀਸ਼ ਸਹਿਗਲ, ਰੋਹਿਤ ਅਗਰਵਾਲ, ਅਮਿਤ ਪਾਹਵਾ, ਸੰਨੀ ਮਹਿਰਾ, ਗੁਰਚਰਨ ਸਿੰਘ ਗਰੇਵਾਲ, ਸੁਸ਼ਮਾ ਰਾਣੀ, ਨਵਨੀਤ, ਮੰਗਤ ਰਾਮ, ਡਾ. ਗੁਰਦੇਵ ਸਿੰਘ ਭੰਗੂ ਤੋਂ ਇਲਾਵਾ ਇਲਾਕਾ ਨਿਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਯਾਲੀ ਦੇ ਯਤਨਾਂ ਨਾਲ ਹੰਬੜਾਂ ਸੜਕ ਦਾ ਕੰਮ ਮੁਕੰਮਲ ਹੋ ਸਕਿਆ-ਪ੍ਰਧਾਨ ਧਾਲੀਵਾਲ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜਗਰਾਉਂ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
Ad Position 24