ਹੰਬੜਾਂ, 24 ਮਈ (ਮੇਜਰ ਹੰਬੜਾਂ)-ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਨਜ਼ਦੀਕੀ ਸਾਥੀ ਹਲਕਾ ਦਾਖਾ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਜਥੇਦਾਰ ਮਨਜੀਤ ਸਿੰਘ ਉੱਪਲ, ਸਰਬਜੀਤ ਸਿੰਘ ਉੱਪਲ ਅਤੇ ਚਰਨਜੀਤ ਸਿੰਘ ਉੱਪਲ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਦਰਸ਼ਨ ਸਿੰਘ ਉੱਪਲ ਸਪੁੱਤਰ ਸਵ: ਸ. ਮੁਖਤਿਆਰ ਸਿੰਘ ਵਾਸੀ ਪਿੰਡ ਚੰਗਣ ਦਾ ਸੰਖੇਪ ਬੀਮਾਰੀ ਕਾਰਨ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ 'ਚ ਉੱਪਲ ਪਰਿਵਾਰ ਨਾਲ ਜਿੱਥੇ ਵੱਖ-ਵੱਖ ਧਾਰਮਿਕ ਤੇ ਰਾਜਨੀਤਿਕ ਆਗੂਆਂ ਵੱਲੋਂ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ, ਉੱਥੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ, ਡਾ. ਅਮਰਜੀਤ ਸਿੰਘ ਮੁੱਲਾਂਪੁਰ, ਆੜ੍ਹਤੀ ਕਿ੍ਸ਼ਨ ਕੁਮਾਰ ਧੋਤੀ ਵਾਲੇ, ਜਥੇਦਾਰ ਗੁਰਮੀਤ ਸਿੰਘ ਧਾਲੀਵਾਲ ਵਲੋਂ ਪਰਿਵਾਰ ਦੇ ਘਰ ਪੁੱਜ ਕੇ ਗਹਿਰੀ ਹਮਦਰਦੀ ਪ੍ਰਗਟ ਕੀਤੀ ਤੇ ਕਿਹਾ ਕਿ ਉੱਪਲ ਪਰਿਵਾਰ ਲਈ ਦਰਸ਼ਨ ਸਿੰਘ ਉੱਪਲ ਦੇ ਚਲੇ ਜਾਣਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ | ਸਾਬਕਾ ਸਰਪੰਚ ਮਨਜੀਤ ਸਿੰਘ ਉੱਪਲ ਨੇ ਦੁਖੀ ਮਨ ਨਾਲ ਦੱਸਿਆ ਉਨ੍ਹਾ ਦੇ ਵੱਡੇ ਭਰਾ ਸਵ: ਦਰਸ਼ਨ ਸਿੰਘ ਉੱਪਲ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 27 ਮਈ, ਦਿਨ ਬੁੱਧਵਾਰ ਨੂੰ ਪਿੰਡ ਚੰਗਣ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਿਹਰ 12 ਤੋਂ 1 ਵਜੇ ਤੱਕ ਹੋਵੇਗੀ |