29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਚੇਅਰਮੈਨ ਗਿੱਲ ਸਦਕਾ ਕਾਂਗਰਸ ਦੇ ਨਵਪ੍ਰੀਤ ਨਵੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 25-05-2026
ਗੁਰੂਸਰ ਸੁਧਾਰ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਨੂੰ ਨਗਰ ਕੌਂਸਲ ਚੋਣਾਂ ਦੀਆਂ ਵੋਟਾਂ ਤੋਂ ਦੋ ਦਿਨ ਪਹਿਲਾਂ ਉਦੋਂ ਹੋਰ ਬਲ ਮਿਲਿਆ, ਜਦ ਅਦਾਰਾ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਸਦਕਾ ਲੁਧਿਆਣਾ ਦਿਹਾਤੀ ਦੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਬਲਾਕ ਸੁਧਾਰ ਤੋਂ ਕਾਂਗਰਸ ਦੇ ਯੂਥ ਪ੍ਰਧਾਨ ਨਵਪ੍ਰੀਤ ਸਿੰਘ ਨਵੀ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਡਾ. ਤੇਜਪਾਲ ਗਿੱਲ ਦੇ ਮਾਰਗਦਰਸ਼ਨ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਸਾਬਕਾ ਕਾਂਗਰਸੀ ਪ੍ਰਧਾਨ ਨਵਪ੍ਰੀਤ ਨਵੀ ਨਾਲ ਇਸ ਸਮੇਂ ਉਨ੍ਹਾਂ ਦੇ ਵੱਡੀ ਗਿਣਤੀ ਵਿਚ ਸਮੱਰਥਕ ਨੌਜਵਾਨ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਹਿੱਸਾ ਬਣੇ | 'ਆਪ' ਵਿਚ ਸ਼ਾਮਿਲ ਹੋਏ ਇਨ੍ਹਾਂ ਸਾਰੇ ਨੌਜਵਾਨਾਂ ਦਾ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵਲੋਂ ਵਿਸ਼ੇਸ਼ ਸਨਮਾਨ ਤੇ ਸਵਾਗਤ ਕੀਤਾ ਗਿਆ | ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੀ ਨੌਜਵਾਨੀ ਲਈ ਖੇਡਾਂ, ਨੌਕਰੀਆਂ ਸਮੇਤ ਸਾਰੇ ਖੇਤਰਾਂ ਵਿਚ ਕੀਤੇ ਜਾ ਰਹੇ ਹੋਰ ਮਿਸਾਲੀ ਤੇ ਇਤਿਹਾਸਕ ਕੰਮਾਂ ਸਦਕਾ ਨੌਜਵਾਨ ਪੀੜ੍ਹੀ ਆਪ ਮੁਹਾਰੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੀ ਹੈ | ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ 'ਆਪ' ਦਾ ਹਿੱਸਾ ਬਣੇ ਸਾਰੇ ਨੌਜਵਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਮਾਣ ਸਤਿਕਾਰ ਤੇ ਅਹੁਦਿਆਂ ਨਾਲ ਨਿਵਾਜਿਆ ਜਾਵੇਗਾ | ਇਸ ਸਮੇਂ ਸਤਵਿੰਦਰ ਸਿੰਘ ਭੱਟੀ ਬਲਾਕ ਪ੍ਰਧਾਨ ਐੱਸ.ਸੀ. ਵਿੰਗ, ਗੁਰਪਾਲ ਸਿੰਘ ਵਿੱਕੀ, ਹਰਨੇਕ ਸਿੰਘ ਪੰਚ, ਜਗਤਾਰ ਸਿੰਘ, ਪਵਨਦੀਪ ਸਿੰਘ, ਰਾਜਦੀਪ ਸਿੰਘ, ਅਮਨਿੰਦਰ ਸਿੰਘ, ਰਵੀ, ਲਾਡੀ, ਅਰਸ਼, ਰਮਨ, ਜੰਟਾ, ਹੈਪੀ, ਰਾਜਦੀਪ ਸਿੰਘ, ਸਾਹਿਲ, ਜਰਨੈਲ ਸਿੰਘ, ਲਵਪ੍ਰੀਤ ਸਿੰਘ ਯੂਥ ਪ੍ਰਧਾਨ ਬਲਾਕ, ਹਰਜਾਪ ਸਿੰਘ, ਮਨਿੰਦਰ ਸਿੰਘ, ਜਸ਼ਨ ਸਿੰਘ, ਬਲਜਿੰਦਰ ਸਿੰਘ ਆਦਿ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਸਾਬਕਾ ਸਰਪੰਚ ਗੁਰਮੀਤ ਸਿੰਘ ਅੱਬੂਪੁਰਾ ਦੀ ਮਾਤਾ ਜਸਵਿੰਦਰ ਕੌਰ ਖੈਹਿਰਾ ਦਾ ਦਿਹਾਂਤ ਅਗਲੀ ਖ਼ਬਰ ਕੰਕਰੀਟ ਨਾਲ ਬਣਨ ਵਾਲੀ ਅਕਾਲਗੜ੍ਹ ਫਿਰਨੀ ਦਾ ਨਿਰਮਾਣ ਕਾਰਜ ਸ਼ੁਰੂ
Ad Position 24