ਸਿੱਧਵਾਂ ਬੇਟ, 24 ਮਈ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਲਾਗਲੇ ਪਿੰਡ ਅੱਬੂਪੁਰਾ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਖੈਹਿਰਾ ਦੀ ਮਾਤਾ ਜਸਿਵੰਦਰ ਕੌਰ ਖੈਹਿਰਾ ਪਤਨੀ ਸਵ: ਜਗਤਾਰ ਸਿੰਘ ਖੈਹਿਰਾ ਦਾ ਲੰਘੇ ਦਿਨੀਂ ਇਕ ਸੰਖੇਪ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ | ਜਿਨ੍ਹਾਂ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ | ਉਨ੍ਹਾਂ ਦੀ ਬੇਵਕਤੀ ਮੌਤ 'ਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਵਿਧਾਇਕ ਸਰਵਜੀਤ ਕੌਰ ਮਾਣੰੂਕੇ, ਸੀਨੀਅਰ ਕਾਂਗਰਸੀ ਆਗੂ ਕਰਨਜੀਤ ਸਿੰਘ ਸੋਨੀ ਗਾਲਿਬ, ਸਾਬਕਾ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ, ਸਾਬਕਾ ਵਿਧਾਇਕ ਐਸ.ਆਰ. ਕਲੇਰ, ਸਾਬਾਕ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮਤਿ ਸਿੰਘ ਹਾਂਸ, ਕਾਂਗਰਸੀ ਆਗੂ ਸੁਰੇਸ ਕੁਮਾਰ ਗਰਗ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸਿੱਧੂ, ਰਜੇਸਇੰਦਰ ਸਿੰਘ ਸਿੱਧੂ, ਸਾਬਕਾ ਸਰਪੰਚ ਪਰਮਿੰਦਰ ਸਿੰਘ ਟੂਸਾ, ਸਾਬਕਾ ਸਰਪੰਚ ਜਤਿੰਦਰਪਾਲ ਸਿੰਘ ਸਿੱਧੂ, ਸਾਬਕਾ ਸਰਪੰਚ ਜੋਗਿੰਦਰ ਸਿੰਘ ਢਿੱਲੋਂ, ਸਾਬਕਾ ਸਰਪੰਚ ਜਗਜੀਤ ਸਿੰਘ ਕਾਕੜ, ਸੁਖਦੇਵ ਸਿੰਘ ਖੈਹਿਰਾ, ਗੁਰਪਰਤਾਪ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਸਰਪੰਚ ਜਸਵੀਰ ਸਿੰਘ ਜੱਸਾ ਪਰਜੀਆਂ, ਸਰਪੰਚ ਗੁਰਮੀਤ ਸਿੰਘ ਆਦਿ ਸਮੇਤ ਕਈ ਹੋਰ ਆਗੂਆਂ ਨੇ ਦੁੱਖ ਦਾ ਇਜ਼ਹਾਰ ਕਰਦਿਆਂ ਸਾਬਕਾ ਸਰਪੰਚ ਗੁਰਮੀਤ ਸਿੰਘ ਅਤੇ ਸਮੂਹ ਖੈਹਿਰਾ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ |