ਸਿੱਧਵਾਂ ਬੇਟ, 24 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਦਰਪੁਰਾ ਵਿਖੇ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ਼ ਪਰਮਿੰਦਰ ਸਿੰਘ ਸਿੱਧੂ ਅਤੇ ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ ਨੇ ਨਵੇਂ ਬਣੇ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕਰਦੇ ਹੋਏ ਆਖਿਆ ਕਿ ਮਾਨ ਸਰਕਾਰ ਆਉਣ ਵਾਲੇ ਸਮੇਂ ਦੌਰਾਣ ਹਰ ਵਰਗ ਦੇ ਲੋਕਾਂ ਨੂੰ ਨਵੀਆਂ ਭਲਾਈ ਸਕੀਮਾਂ ਦਾ ਲਾਭ ਦੇਵੇਗੀ ਅਤੇ ਪਿੰਡਾਂ ਦੀਆਂ ਪੰਚਾਇੰਤਾਂ ਨੂੰ ਵੀ ਵਿਕਾਸ ਕਾਰਜਾਂ ਦੇ ਚੈੱਕ ਦਿੱਤੇ ਜਾਣਗੇ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਬਦੌਲਤ 2027 ਵਿਚ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਇਸ ਮੌਕੇ ਅਮਨਦੀਪ ਸਿੰਘ ਗਰੇਵਾਲ, ਹਰਭਜਨ ਸਿੰਘ ਗਰੇਵਾਲ, ਨੰਬਰਦਾਰ ਜਗਜੀਵਨ ਸਿੰਘ, ਗੁਲਵੰਤ ਸਿੰਘ, ਸਾਬਾਕ ਸਰਪੰਚ ਸਾਂਈਦਾਸ, ਸਾਬਕਾ ਸਰਪੰਚ ਕੁਲਵੰਤ ਸਿੰਘ, ਬਲਜੀਤ ਸਿੰਘ, ਦਵਿੰਦਰ ਸਿੰਘ, ਲਛਮਣ ਸਿੰਘ, ਧਰਮਿੰਦਰ ਸਿੰਘ, ਨਰਿੰਦਰ ਕੌਰ, ਡਾ. ਅਮਨਦੀਪ ਸਿੰਘ, ਸੁਖਵਿੰਦਰ ਸਿੰਘ ਨੰਬਰਦਾਰ ਤੋਂ ਇਲਾਵਾ ਕਈ ਹੋਰ ਪਾਰਟੀ ਵਰਕਰ ਹਾਜ਼ਰ ਸਨ |