ਹੰਬੜਾਂ, 24 ਮਈ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਦਾਖਾ 'ਚ ਕਾਂਗਰਸ ਦੇ ਹਲਕਾ ਇੰਚਾਰਕ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੇ ਭਾਰੀ ਜੋਸ਼ ਨਾਲ ਚੱਲ ਰਹੀ 'ਲੋਕ ਆਵਾਜ਼ ਪੈਦਲਾ ਯਾਤਰਾ' ਨੂੰ ਪਿੰਡਾਂ ਅੰਦਰ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ, ਜਿਸ ਨਾਲ ਹਲਕਾ ਦਾਖਾ 'ਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਪਾਰਟੀ ਦੇ ਰਾਇਕੋਟ ਹਲਕੇ ਦੇ ਅਬਜ਼ਰਬ ਦਰਸ਼ਨ ਸਿੰਘ ਬੀਰਮੀ ਨੇ ਕਾਂਗਰਸ ਦੀ ਪੈਦਲ ਯਾਤਰਾ ਨੂੰ ਲੋਕਾਂ ਦੇ ਮਿਲ ਰਹੇ ਭਾਰੀ ਸਮਰਥਨ ਤੇ ਖੁਸ਼ੀ ਸਾਂਝੀ ਕਰਦਿਆਂ ਕੀਤਾ | ਬੀਰਮੀ ਨੇ ਕਿਹਾ ਕਿ ਇਸ ਵਾਰ ਲੋਕਾਂ ਦੇ ਕਾਂਗਰਸ ਪੱਖੀ ਸਮੱਰਥਨ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਹਲਕਾ ਦਾਖਾ 'ਚ ਜਿੱਥੇ ਕਿਲਾ ਫਤਿਹ ਕਰੇਗੀ | ਆਗੂ ਬੀਰਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਆਪ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਲੋਕਾਂ 'ਚ ਲਿਜਾਣ ਲਈ ਕਾਂਗਰਸ ਦੀ ਸ਼ੁਰੂ ਕੀਤੀ ਗਈ ਪੈਦਲ ਯਾਤਰਾ ਨੂੰ ਲੋਕਾਂ ਦੇ ਮਿਲ ਰਹੇ ਭਾਰੀ ਸਮੱਰਥਨ ਨਾਲ ਕਾਂਗਰਸ ਪਾਰਟੀ ਹਲਕੇ 'ਚ ਆਪਣੀ ਪਕੜ ਨੂੰ ਮਜ਼ਬੂਤ ਬਣਾ ਰਹੀ ਹੈ, ਕਿਉਂਕਿ ਲੋਕ ਜਾਣ ਚੁੱਕੇ ਹਨ ਕਿ ਸੂਬੇ 'ਚ ਵੱਡੇ ਬਦਲਾਅ ਲੈ ਕੇ ਆਉਣ ਵਾਲੀ 'ਆਪ' ਸਰਕਾਰ ਅੱਜ ਹਰ ਫਰੰਟ 'ਤੇ ਫੇਲ੍ਹ ਸਾਬਤ ਹੋ ਰਹੀ ਹੈ, ਜਿਸ ਲਈ ਲੋਕ ਸੂਬੇ 'ਚ ਕਾਂਗਰਸ ਸਰਕਾਰ ਲਿਉਣ ਲਈ ਪੱਬਾ ਭਾਰ ਹੋ ਚੁੱਕੇ ਹਨ |