29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

23 ਨੰਬਰ ਵਾਰਡ 'ਚ 'ਆਪ' ਉਮੀਦਵਾਰ ਗੁਰਮੀਤ ਕੌਰ ਦੇ ਹੱਕ 'ਚ ਉਮੜਿਆ ਹਜੂਮ <br/>

Ad Position 21
No active advertisement
ਅਜੀਤ ਡੈਸਕ 25-05-2026
ਜਗਰਾਉਂ, 24 ਮਈ (ਸ਼ਮਸ਼ੇਰ ਸਿੰਘ ਗਾਲਿਬ)-23 ਨੰਬਰ ਵਾਰਡ ਵਿੱਚ ਚੋਣ ਪ੍ਰਚਾਰ ਦੌਰਾਨ ਉਸ ਸਮੇਂ ਮਾਹੌਲ ਪੂਰੀ ਤਰ੍ਹਾਂ ਚੋਣ ਰੰਗ ਵਿਚ ਰੰਗਿਆ ਨਜ਼ਰ ਆਇਆ, ਜਦੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਗੁਰਮੀਤ ਕੌਰ ਦੇ ਹੱਕ ਵਿੱਚ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ | ਵਾਰਡ ਦੀਆਂ ਗਲੀਆਂ ਵਿਚ ਹੋਏ ਰੋਡ ਸ਼ੋਅ ਅਤੇ ਪ੍ਰਚਾਰ ਮੁਹਿੰਮ ਦੌਰਾਨ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਸਮੱਰਥਕਾਂ ਨੇ ਹਿੱਸਾ ਲਿਆ | ਇਸ ਮੌਕੇ ਵਿਧਾਇਕਾ ਮਾਣੂੰਕੇ ਦੀ ਹਾਜ਼ਰੀ ਨੇ ਪ੍ਰਚਾਰ ਨੂੰ ਹੋਰ ਤੇਜ਼ੀ ਦਿੱਤੀ | ਪ੍ਰਚਾਰ ਦੌਰਾਨ ਉਨ੍ਹਾਂ ਵਲੋਂ ਲੋਕਾਂ ਨਾਲ ਘਰ-ਘਰ ਜਾ ਕੇ ਸੰਪਰਕ ਕੀਤਾ ਗਿਆ ਅਤੇ ਵਾਰਡ ਦੇ ਵਿਕਾਸ, ਮੁੱਢਲੀਆਂ ਸਹੂਲਤਾਂ ਅਤੇ ਲੋਕ ਭਲਾਈ ਨਾਲ ਜੁੜੇ ਮਸਲਿਆਂ 'ਤੇ ਚਰਚਾ ਕੀਤੀ ਗਈ | ਵਾਰਡ ਵਾਸੀਆਂ ਨੇ ਵੀ ਗੁਰਮੀਤ ਕੌਰ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਹ ਆਪਣੇ ਇਲਾਕੇ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਵਾਲੇ ਉਮੀਦਵਾਰ ਦੇ ਨਾਲ ਖੜ੍ਹੇ ਹਨ | ਸਮੱਰਥਕਾਂ ਦਾ ਕਹਿਣਾ ਸੀ ਕਿ ਲੋਕਾਂ ਵਲੋਂ ਮਿਲ ਰਹੇ ਪਿਆਰ ਅਤੇ ਸਹਿਯੋਗ ਨੂੰ ਦੇਖਦੇ ਹੋਏ ਗੁਰਮੀਤ ਕੌਰ ਦੀ ਸਥਿਤੀ ਕਾਫ਼ੀ ਮਜ਼ਬੂਤ ਨਜ਼ਰ ਆ ਰਹੀ ਹੈ | ਇਸ ਸਮੇਂ ਬੀਬੀ ਗੁਰਮੀਤ ਕੌਰ ਸਿੱਧੂ ਨੇ ਕਿਹਾ ਕਿ ਲੋਕਾਂ ਦਾ ਸਹਿਯੋਗ ਹੀ ਮੇਰੀ ਤਾਕਤ ਹੈ, ਤੁਹਾਡਾ ਦਿੱਤਾ ਸਮਰਥਨ ਹੀ ਮੇਰੀ ਜਿੱਤ ਦਰਜ ਕਰੇਗਾ | ਇਸ ਮੌਕੇ ਮੈਨੇਜਰ ਕਰਮ ਸਿੰਘ ਸਿੱਧੂ ਨੇ ਸਾਰੇ ਆਏ ਲੋਕਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵੋਟਰਾਂ ਦੇ ਵੱਡੇ ਸਮਰਥਨ ਨਾਲ ਅਮਰਜੀਤ ਸਿੰਘ ਮਾਲਵਾ ਤੇ ਉਸ ਦੀ ਪਤਨੀ ਰਵਿੰਦਰਪਾਲ ਕੌਰ ਹੋਏ ਬਾਗੋ-ਬਾਗ ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ
Ad Position 24