ਜਗਰਾਉਂ, 24 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ-23 ਤੋਂ ਉਮੀਦਵਾਰ ਬੀਬੀ ਸੁਖਦੀਪ ਕੌਰ ਧਾਲੀਵਾਲ ਦੇ ਹੱਕ ਵਿੱਚ ਹਲਕਾ ਇੰਚਾਰਜ ਐਸ.ਆਰ. ਕਲੇਰ ਸਾਬਕਾ ਵਿਧਾਇਕ ਜਗਰਾਉਂ ਦੀ ਅਗਵਾਈ ਹੇਠ ਕੀਤੀ ਗਈ ਚੋਣ ਮੀਟਿੰਗ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ, ਜਿਸ ਨੇ ਦੇਖਦੇ ਹੀ ਦੇਖਦੇ ਰੈਲੀ ਦਾ ਰੂਪ ਧਾਰ ਲਿਆ | ਇਲਾਕਾ ਵਾਸੀਆਂ ਦੇ ਭਾਰੀ ਉਤਸ਼ਾਹ ਅਤੇ ਸਮੱਰਥਨ ਨੇ ਚੋਣ ਮਾਹੌਲ ਨੂੰ ਹੋਰ ਗਰਮ ਕਰ ਦਿੱਤਾ | ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਜਨਤਾ ਇਸ ਵਾਰ ਵਿਕਾਸ, ਇਮਾਨਦਾਰ ਸੋਚ ਅਤੇ ਨਵੇਂ ਨੇਤਿ੍ਤਵ ਦੇ ਹੱਕ ਵਿੱਚ ਆਪਣਾ ਮਨ ਬਣਾ ਚੁੱਕੀ ਹੈ | ਲੋਕਾਂ ਵਲੋਂ ਮਿਲ ਰਹੇ ਪਿਆਰ ਅਤੇ ਵਿਸ਼ਵਾਸ ਨੇ ਚੋਣ ਮੁਹਿੰਮ ਵਿਚ ਨਵਾਂ ਜੋਸ਼ ਭਰ ਦਿੱਤਾ ਹੈ | ਇਸ ਮੌਕੇ ਪੱਲੇਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਬਿੱਲਾਂ, ਸਾਬਕਾ ਸਰਪੰਚ ਪਰਮਿੰਦਰ ਸਿੰਘ ਕੋਠੇ ਫਤਿਹਦੀਨ, ਸਾਬਕਾ ਸਰਪੰਚ ਕਰਮਜੀਤ ਸਿੰਘ ਕੋਠੇ ਸ਼ੇਰਜੰਗ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਅਤੇ ਸਮੱਰਥਕ ਹਾਜ਼ਰ ਸਨ |