30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਾਰਡ ਨੰਬਰ-3 ਤੋਂ ਬੀਬੀ ਗੁਰਪ੍ਰੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 25-05-2026
ਜਗਰਾਉਂ, 24 ਮਈ (ਹਰਵਿੰਦਰ ਸਿੰਘ ਖ਼ਾਲਸਾ)-ਵਾਰਡ ਨੰਬਰ-3 ਤੋਂ ਬੀਬੀ ਗੁਰਪ੍ਰੀਤ ਕੌਰ ਦੇ ਹੱਕ ਵਿਚ ਚੱਲ ਰਹੇ ਚੋਣ ਪ੍ਰਚਾਰ ਨੂੰ ਉਸ ਵੇਲੇ ਹੋਰ ਬਲ ਮਿਲਿਆ, ਜਦੋਂ ਹਲਕਾ ਇੰਚਾਰਜ ਐਸ.ਆਰ. ਕਲੇਰ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਟੀਮ ਐਸ.ਆਰ. ਕਲੇਰ ਵਲੋਂ ਡੋਰ-ਟੂ-ਡੋਰ ਮੁਹਿੰਮ ਦੌਰਾਨ ਘਰ-ਘਰ ਪਹੁੰਚ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ | ਇਸ ਮੌਕੇ ਇਲਾਕਾ ਵਾਸੀਆਂ ਨਾਲ ਵਿਕਾਸ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਟੀਮ ਵਲੋਂ ਵਾਰਡ ਦੇ ਸਰਵਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਦੁਹਰਾਈ ਗਈ | ਚੋਣ ਪ੍ਰਚਾਰ ਦੌਰਾਨ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਵਾਰਡ ਵਾਸੀਆਂ ਨੇ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ, ਕਮਲਜੀਤ ਸਿੰਘ ਮੱਲ੍ਹਾ, ਚਰਨਜੀਤ ਸਿੰਘ, ਦੀਪਇੰਦਰ ਸਿੰਘ ਭੰਡਾਰੀ, ਸੰਦੀਪ ਸਿੰਘ ਮੱਲ੍ਹਾ ਅਤੇ ਹਰਦੇਵ ਸਿੰਘ ਬੋਬੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਨ.ਆਰ.ਆਈ. ਅਜਮੇਰ ਸਿੰਘ ਯੂ.ਐੱਸ.ਏ. ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ 'ਆਪ' ਦੇ ਉਮੀਦਵਾਰ ਪ੍ਰਹਿਲਾਦ ਦੇ ਹੱਕ 'ਚ ਕੱਢਿਆ ਗਿਆ ਰੋਡ ਮਾਰਚ
Ad Position 24