ਜਗਰਾਉਂ, 24 ਮਈ (ਸ਼ਮਸ਼ੇਰ ਸਿੰਘ ਗਾਲਿਬ)-23 ਨੰਬਰ ਵਾਰਡ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਖਦੀਪ ਕੌਰ ਦੇ ਹੱਕ 'ਚ ਵੱਡਾ ਇਕੱਠ ਹੋਇਆ | ਇਸ ਇਕੱਠ ਤੋਂ ਲੋਕਾਂ ਨੇ ਅਕਾਲੀ ਦਲ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਹੈ, ਜਿੱਥੇ ਅਕਾਲੀ ਦਲ ਦੀ ਉਮੀਦਵਾਰ ਸੁਖਦੀਪ ਕੌਰ ਦੇ ਹੱਕ ਵਿੱਚ ਲੋਕਾਂ ਦਾ ਰੁਝਾਨ ਵੱਧਦਾ ਦਿਖਾਈ ਦੇ ਰਿਹਾ ਹੈ | ਚੋਣ ਪ੍ਰਚਾਰ ਦੌਰਾਨ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋ ਰਹੀਆਂ ਮੀਟਿੰਗਾਂ ਅਤੇ ਲੋਕ ਸੰਪਰਕ ਮੁਹਿੰਮਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਦੇਖਣ ਨੂੰ ਮਿਲ ਰਹੀ ਹੈ | ਸੁਖਦੀਪ ਕੌਰ ਨੇ ਆਪਣੀ ਚੋਣ ਮੁਹਿੰਮ ਦੌਰਾਨ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਵਾਰਡ ਵਾਸੀਆਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਵਿਕਾਸ ਅਤੇ ਇਮਾਨਦਾਰ ਨੁਮਾਇੰਦਗੀ ਦੇ ਹੱਕ ਵਿਚ ਖੜ੍ਹੇ ਹਨ | ਉਨ੍ਹਾਂ ਕਿਹਾ ਕਿ, ਸਾਨੂੰ ਲੋਕਾਂ ਦਾ ਬਹੁਤ ਪਿਆਰ ਅਤੇ ਅਸ਼ੀਰਵਾਦ ਮਿਲ ਰਿਹਾ ਹੈ ਅਤੇ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਅਸੀਂ ਵੱਡੀ ਬਹੁਮਤ ਨਾਲ ਜਿੱਤ ਹਾਸਲ ਕਰਾਂਗੇ | ਇਸ ਦੌਰਾਨ ਅਕਾਲੀ ਉਮੀਦਵਾਰ ਬੀਬੀਬ ਸੁਖਦੀਪ ਕੌਰ ਦੇ ਪਤੀ ਅਵਤਾਰ ਸਿੰਘ ਬਿੱਲਾ ਦਾ ਵੀ ਇਲਾਕੇ ਵਿਚ ਵੱਡਾ ਪ੍ਰਭਾਵ ਹੈ | ਸਥਾਨਕ ਪੱਧਰ 'ਤੇ ਉਨ੍ਹਾਂ ਦੀ ਪਹੁੰਚ ਅਤੇ ਸਰਗਰਮ ਭੂਮਿਕਾ ਕਾਰਨ ਚੋਣ ਮੁਹਿੰਮ ਨੂੰ ਮਜ਼ਬੂਤੀ ਮਿਲਦੀ ਨਜ਼ਰ ਆ ਰਹੀ ਹੈ | ਉਨ੍ਹਾਂ ਵਲੋਂ ਲੋਕਾਂ ਨਾਲ ਕੀਤੇ ਜਾ ਰਹੇ ਸੰਪਰਕ ਅਤੇ ਚੋਣ ਪ੍ਰਚਾਰ ਵਿਚ ਕੀਤੇ ਯਤਨਾਂ ਸਦਕਾ ਸੁਖਦੀਪ ਕੌਰ ਦੇ ਹੱਕ ਵਿਚ ਮਾਹੌਲ ਬਣਦਾ ਦਿਖਾਈ ਦੇ ਰਿਹਾ ਹੈ | ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਐਸ.ਆਰ.ਕਲੇਰ ਨੇ ਆਖਿਆ ਕਿ ਬੀਬੀ ਸੁਖਦੀਪ ਕੌਰ ਸ਼੍ਰੋਮਣੀ ਅਕਾਲੀ ਦਲ ਦੇ ਸਭ ਤੋਂ ਮਜਬੂਤ ਉਮੀਦਵਾਰ ਹਨ ਤੇ ਸੁਖਦੀਪ ਕੌਰ ਵੱਡੀ ਲੀਡ 'ਤੇ ਜਿੱਤ ਹਾਸਲ ਕਰਨਗੇ |