ਪੱਖੋਵਾਲ-ਸਰਾਭਾ, 24 ਮਈ (ਖੁਸ਼ਵਿੰਦਰ ਸਿੰਘ ਸਰਾਭਾ)-ਸਥਾਨਕ ਪਿੰਡ ਸਰਾਭਾ ਚ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ 130ਵੇਂ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਉਚੇਚੇ ਤੌਰ 'ਤੇ ਪੁੱਜੇ | ਇਸ ਮੌਕੇ ਉਨ੍ਹਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਵਿਖੇ ਲੱਗੇ ਬੁੱਤ ਤੇ ਨਤਮਸਤਕ ਹੁੰਦਿਆਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਨਿੱਕੀ ਉਮਰੇ ਦੇਸ਼ ਕੌਮ ਤੋਂ ਜਾਨ ਵਾਰਨ ਦਾ ਲਿਆ ਫ਼ੈਸਲਾਂ ਸਾਨੂੰ ਸਾਰੀ ਉਮਰ ਦੇਸ਼ ਭਗਤੀ ਦੀ ਪ੍ਰੇਰਣਾਂ ਦਿੰਦਾਂ ਰਹੇਗਾ | ਇਸ ਲਈ ਸਾਡਾ ਸਿਰ ਹਮੇਸ਼ਾਂ ਹੀ ਉਨ੍ਹਾਂ ਦੀ ਕੁਰਬਾਨੀ ਅੱਗੇ ਝੁੱਕਦਾ ਰਹੇਗਾ | ਇਸ ਮੌਕੇ ਦਵਿੰਦਰ ਸਿੰਘ ਗਰੇਵਾਲ, ਪ੍ਰਧਾਨ ਜਗਸੀਰ ਸਿੰਘ, ਅਮਰ ਸਿੰਘ, ਹਰਪ੍ਰੀਤ ਸਿੰਘ, ਰਜਿੰਦਰ ਸਿੰਘ ਮਿੰਟੂ, ਬਲਰਾਜ ਸਿੰਘ, ਮਾ: ਗੁਰਮੀਤ ਸਿੰਘ ਮੋਹੀ, ਹਰਦੀਪ ਸਿੰਘ ਰਿੰਕੂ, ਅਵਤਾਰ ਸਿੰਘ ਬਿੱਲੂ ਆਦਿ ਹਾਜ਼ਰ ਸਨ |