30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਰਾਏਕੋਟ 'ਚ ਉਮੀਦਵਾਰਾਂ ਵਲੋਂ ਚੋਣ ਕਮਿਸ਼ਨ ਦੇ ਹੁਕਮਾਂ ਦੀਆਂ ਉੱਡਾਈਆਂ ਧੱਜੀਆਂ

Ad Position 21
No active advertisement
ਅਜੀਤ ਡੈਸਕ 25-05-2026
ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ-2026 ਲਈ ਪਿਛਲੇ ਇੱਕ ਹਫ਼ਤੇ ਤੋਂ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਵੱਡੀ ਪੱਧਰ 'ਤੇ ਕੀਤੇ ਜਾ ਰਹੇ ਸਨ, ਜੋ ਚੋਣ ਕਮਿਸ਼ਨ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਅੱਜ 24 ਮਈ ਨੂੰ ਸ਼ਾਮ 5 ਵਜੇ ਸਮਾਪਤ ਹੋ ਗਏ, ਨਾਲ ਹੀ ਸ਼ਹਿਰ ਦੇ ਲੋਕਾਂ ਨੂੰ ਅੱਜ ਸਪੀਕਰਾਂ ਦੀ ਕੰਨਪਾੜ੍ਹਵੀਂ ਅਵਾਜ਼ ਤੋਂ ਰਾਹਤ ਮਿਲੀ ਹੈ | ਦੱਸਣਯੋਗ ਹੈ ਕਿ ਨਗਰ ਕੌਂਸਲ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣਾ ਅੱਡੀ ਚੋਟੀ ਦਾ ਜ਼ੋਰ ਲਗਾਉਂਦਿਆ ਚੋਣ ਪ੍ਰਚਾਰ ਕੀਤਾ ਗਿਆ, ਜਿਸ ਦੌਰਾਨ ਉਮੀਦਵਾਰਾਂ ਵੱਲੋਂ ਜਿੱਥੇ ਝੰਡੀ ਪ੍ਰਚਾਰ, ਪੋਸਟਰ ਤੇ ਸਟਿੱਕਰਾਂ ਦੀ ਖੂਬ ਵਰਤੋਂ ਕੀਤੀ ਗਈ, ਉੱਥੇ ਹੀ ਸਿਆਸੀ ਪਾਰਟੀ ਵੱਲੋਂ ਵੋਟਰਾਂ ਨੂੰ ਭਰਮਾਉਣ ਲਈ ਰਾਏਕੋਟ ਦੇ ਸਮੁੱਚੇ ਵਾਰਡਾਂ 'ਚ ਲਾਲਚ ਦਿੱਤੇ ਜਾ ਰਹੇ ਹਨ | ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਦੀਆਂ ਟੀਮਾਂ ਵੱਲੋਂ ਅਜਿਹਾ ਕਰਨ ਤੋਂ ਬਿਲਕੁੱਲ ਰੋਕਿਆ ਨਹੀਂ ਜਾ ਰਿਹਾ ਅਤੇ ਝੰਡੀ ਪ੍ਰਚਾਰ ਤੇ ਫਲੈਕਸੀ ਬੋਰਡ ਬਿਜਲੀ ਦੇ ਖੰਭਿਆਂ 'ਤੇ ਵੱਡੀ ਗਿਣਤੀ 'ਚ ਟੰਗੇ ਨਜ਼ਰ ਆ ਰਹੇ ਹਨ, ਜੋ ਕਿ ਚੋਣ ਜ਼ਾਬਤੇ ਦੀ ਸ਼ਰ੍ਹੇਆਮ ਉਲੰਘਣਾ ਹੈ | ਉੱਥੇ ਹੀ ਵੋਟਰਾਂ ਨੂੰ ਭਰਮਾਉਣ ਲਈ ਵੱਡੀ ਪੱਧਰ 'ਤੇ ਭਾਂਤ-ਭਾਂਤ ਦੇ ਪਕਵਾਨ ਖਵਾ ਕੇ ਵੋਟਰਾਂ ਨੂੰ ਖੁਸ਼ ਕਰਨ ਲਈ ਉਮੀਦਵਾਰਾਂ ਦੁਆਰਾ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਡਾਕਟਰ ਅਮਰ ਸਿੰਘ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਕੀਤੇ ਪ੍ਰਭਾਵਸ਼ਾਲੀ ਚੋਣ ਜਲਸੇ ਅਗਲੀ ਖ਼ਬਰ ਵਾਰਡ ਨੰ. 22 'ਚ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਹੋਇਆ ਵੱਡਾ ਇਕੱਠ
Ad Position 24