30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਡਾਕਟਰ ਅਮਰ ਸਿੰਘ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਕੀਤੇ ਪ੍ਰਭਾਵਸ਼ਾਲੀ ਚੋਣ ਜਲਸੇ

Ad Position 21
No active advertisement
ਅਜੀਤ ਡੈਸਕ 25-05-2026
ਰਾਏਕੋਟ, 24 ਮਈ (ਸੁਸ਼ੀਲ)-26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਚੋਣ ਮੈਦਾਨ ਪੂਰੀ ਤਰਾਂ ਭਖ ਚੁੱਕਾ ਹੈ ਅਤੇ ਚੋਣ ਲੜ ਲੜ੍ਹ ਰਹੇ ਸਾਰੇ ਹੀ ਉਮੀਦਵਾਰ ਵੋਟਰਾਂ ਨੂੰ ਆਪਣੇ ਹੱਕ ਵਿੱਚ ਭੁਗਤਾਉਣ ਲਈ ਪੂਰੀ ਵਾਹ ਲਗਾ ਰਹੇ ਹਨ, ਇਸੇ ਤਹਿਤ ਲੋਕਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਰਾਏਕੋਟ ਨਗਰ ਕੌਂਸਲ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਤੂਫਾਨੀ ਮੀਟਿੰਗਾਂ ਕਰਕੇ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾ ਦਿੱਤਾ ਹੈ | ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਸ਼ਹਿਰ ਦੇ ਵਾਰਡ ਨੰਬਰ ਛੇ, ਅੱਠ, ਨੌ, ਗਿਆਂਰਾਂ, ਬਾਰ੍ਹਾਂ, ਚੌਦਾ ਅਤੇ ਪੰਦਰਾਂ ਦੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਕੀਤੇ ਗਏ ਪ੍ਰਭਾਵਸ਼ਾਲੀ ਚੋਣ ਜਲਸਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੈ ਅਤੇ ਜੇਕਰ ਸ਼ਹਿਰ ਨਿਵਾਸੀ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾ ਕੇ ਨਗਰ ਕੌਂਸਲ ਵਿੱਚ ਭੇਜਦੇ ਹਨ ਤਾਂ ਉਹ ਰਾਏਕੋਟ ਨੂੰ ਪੰਜਾਬ ਦਾ ਇੱਕ ਪ੍ਰਮੁੱਖ ਆਰਥਿਕ ਹੱਬ ਬਣਾਉਣ ਲਈ ਯਤਨਸ਼ੀਲ ਰਹਿਣਗੇ | ਚੋਣ ਜਲਸਿਆਂ ਨੂੰ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਿਰ ਵਾਸੀ ਕਾਂਗਰਸੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਸ਼ਹਿਰ ਵਿੱਚ ਇਕ ਵਾਰ ਮੁੜ ਤੋਂ ਵਿਕਾਸ ਦੇ ਰਾਹ ਤੇ ਤੋਰਿਆ ਜਾ ਸਕੇੇ | ਇਸ ਮੌਕੇ ਸਾਬਕਾ ਪ੍ਰਧਾਨ ਸੁਦਰਸ਼ਨ ਕੁਮਾਰ ਜੋਸ਼ੀ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਸਾਬਕਾ ਕੌਂਸਲਰ ਕਮਲਜੀਤ ਵਰਮਾਂ, ਸਾਬਕਾ ਕੌਂਸਲਰ ਉਮਾ ਰਾਣੀ, ਸਾਬਕਾ ਕੌਂਸਲਰ ਜਸਵੀਰ ਕੌਰ, ਸਾਬਕਾ ਕੌਂਸਲਰ ਗੁਰਦਾਸ ਮਾਨ, ਉਮੀਦਵਾਰ ਸੰਜੇ ਕੁਮਾਰ, ਉਮੀਦਵਾਰ ਆਸ਼ੂ ਜੈਨ, ਉਮੀਦਵਾਰ ਬਲਜਿੰਦਰ ਸਿੰਘ ਰਿੰਪਾ, ਉਮੀਦਵਾਰ ਕੇ.ਕੇ ਸ਼ਰਮਾ, ਉਮੀਦਵਾਰ ਸ੍ਰੀਮਤੀ ਬਲਜੀਤ ਕੌਰ, ਉਮੀਦਵਾਰ ਸ਼ਰਨਜੀਤ ਕੌਰ, ਉਮੀਦਵਾਰ ਸੁਖਵੀਰ ਸਿੰਘ ਰਾਏ, ਉਮੀਦਵਾਰ ਮੋਹਨ ਸਿੰਘ, ਗੌਰਵ ਜੈਨ ਪ੍ਰਧਾਨ ਐਸ.ਐਸ.ਜੈਨ ਸਭਾ ਰਾਏਕੋਟ, ਸਾਬਕਾ ਕੌਂਸਲਰ ਸਤਪਾਲ ਪ੍ਰੇਮ, ਰਿਸ਼ੂ ਜੈਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਸ਼ਹਿਰ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਲਵਾਰਾ ਵਿਖੇ ਪੰਜਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ ਅਗਲੀ ਖ਼ਬਰ ਰਾਏਕੋਟ 'ਚ ਉਮੀਦਵਾਰਾਂ ਵਲੋਂ ਚੋਣ ਕਮਿਸ਼ਨ ਦੇ ਹੁਕਮਾਂ ਦੀਆਂ ਉੱਡਾਈਆਂ ਧੱਜੀਆਂ
Ad Position 24