ਹਲਵਾਰਾ, 24 ਮਈ (ਮਨਦੀਪ ਸਿੰਘ ਉੱਭੀ)-ਹਲਵਾਰਾ ਦੇ ਗੁਰਦੁਆਰਾ ਕੇਂਦਰੀ ਸਾਹਿਬ ਦੇ ਸਾਹਮਣੇ ਪਿੰਡ ਦੇ ਨੌਜਵਾਨਾਂ ਨਗਰ ਨਿਵਾਸੀਆਂ ਵੱਲੋਂ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਠੰਢੇ-ਮਿੰਠੇ ਜਲ ਦੀ ਛਬੀਲ ਦੀ ਸੇਵਾ ਕੀਤੀ ਗਈ | ਲੁਧਿਆਣਾ ਬਠਿੰਡਾ ਰਾਜ ਮਾਰਗ 'ਤੇ ਆਉਂਦੇ ਜਾਂਦੇ ਸਾਰੇ ਰਾਹਗੀਰਾਂ ਨੂੰ ਸ਼ਰਬਤ ਦਾ ਠੰਢਾ ਜਲ ਛਕਾਇਆ ਗਿਆ | ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਫੌਜੀ, ਬਲਵੰਤ ਸਿੰਘ ਧਾਲੀਵਾਲ ਸਾਬਕਾ ਪ੍ਰਧਾਨ, ਡਾਕਟਰ ਸੁਰਜੀਤ ਸਿੰਘ, ਸਤਨਾਮ ਸਿੰਘ, ਮਨਰਾਜ ਸਿੰਘ, ਬਲਵੀਰ ਸਿੰਘ ਕਮੇਟੀ ਮੈਂਬਰ, ਕੇਬਲ ਸਿੰਘ ਕਮੇਟੀ ਮੈਂਬਰ, ਹਰਜਿੰਦਰ ਸਿੰਘ, ਨੰਬਰਦਾਰ ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਗੀ, ਮਨਰਾਜ ਸਿੰਘ, ਜੋਤ, ਭੱਟੀ, ਪਾਲ, ਭਿੰਦਰ,ਪਰਮਿੰਦਰ ਸਿੰਘ ਪਿੰਦੀ, ਗੁਰਪ੍ਰੀਤ ਸਿੰਘ ਖ਼ਜ਼ਾਨਚੀ ਪਾਲ ਸਿੰਘ, ਕਰਤਾਰ ਸਿੰਘ ਮੈਂਬਰ ਪੰਚਾਇਤ, ਪਰਮਜੀਤ ਸਿੰਘ ਡਾਕਟਰ, ਲਵਜਿੰਦਰ ਸਿੰਘ ਮੈਂਬਰ ਪੰਚਾਇਤ, ਕੁਲਦੀਪ ਸਿੰਘ ਅਤੇ ਹੋਰ ਨੌਜਵਾਨਾਂ ਨੇ ਸੇਵਾ ਨਿਭਾਈ |