30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

Ad Position 21
No active advertisement
ਅਜੀਤ ਡੈਸਕ 26-05-2026
ਜਗਰਾਉਂ, 25 ਮਈ (ਸ਼ਮਸ਼ੇਰ ਸਿੰਘ ਗਾਲਿਬ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਲੋਂ ਪੂਰੀ ਤਿਆਰੀ ਕਰ ਲਈ ਗਈ ਹੈ | ਇਸ ਵਾਰ ਚੋਣ ਮੈਦਾਨ ਵਿਚ ਉਮੀਦਵਾਰਾਂ ਅਤੇ ਵੋਟਰਾਂ ਦੋਵਾਂ 'ਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਚੋਣਾਵੀਂ ਮਾਹੌਲ ਕਾਫ਼ੀ ਗਰਮਾਇਆ ਹੋਇਆ ਹੈ | ਅੱਜ ਡੀ.ਏ.ਵੀ. ਕਾਲਜ ਜਗਰਾਉਂ ਤੋਂ ਵੱਖ-ਵੱਖ ਬੂਥਾਂ ਲਈ ਚੋਣ ਸਮੱਗਰੀ ਲੈ ਕੇ ਪੋਿਲੰਗ ਟੀਮਾਂ ਰਵਾਨਾ ਹੋਈਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਰਵੀ ਕੁਮਾਰ ਚੋਪੜਾ ਨੇ ਦੱਸਿਆ ਕਿ ਨਗਰ ਕੌਂਸਲ ਦੇ ਕੁੱਲ 23 ਵਾਰਡਾਂ 'ਚ ਇਸ ਵਾਰ 100 ਉਮੀਦਵਾਰ ਆਪਣੀ ਕਿਸਮਤ ਅਜ਼ਮਾਉਣ ਲਈ ਚੋਣ ਮੈਦਾਨ ਵਿਚ ਹਨ | ਉਨ੍ਹਾਂ ਕਿਹਾ ਕਿ ਅੱਜ 26 ਮਈ ਨੂੰ ਹੋਣ ਵਾਲੀਆਂ ਚੋਣਾਂ ਸੰਬੰਧੀ ਸਵੇਰੇ 8 ਵਜੇ ਤੋਂ 5 ਵਜੇ ਤੱਕ ਵੋਟਾਂ ਪੈਣਗੀਆਂ | ਉਨ੍ਹਾਂ ਕਿਹਾ ਕਿ ਇਹ ਵੋਟਾਂ ਬੈਲਟ ਪੇਪਰ ਰਾਹੀਂ ਪੈਣਗੀਆਂ ਅਤੇ ਵੋਟਰ ਆਪਣੇ-ਆਪਣੇ ਚਹੇਤੇ ਉਮੀਦਵਾਰ ਦੇ ਚੋਣ ਨਿਸ਼ਾਨ 'ਤੇ ਮੋਹਰ ਲਗਾ ਕੇ ਆਪਣੇ ਵੋਟ ਦਾ ਇਸਤੇਮਾਲ ਕਰਨਗੇ | ਉਨ੍ਹਾਂ ਕਿਹਾ ਕਿ ਵੋਟਿੰਗ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ 55 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿੱਥੇ ਵੋਟਰ ਆਪਣੇ ਮਤ ਦਾ ਇਸਤੇਮਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 47,861 ਵੋਟਰ ਆਪਣੇ ਪਸੰਦੀਦਾ ਉਮੀਦਵਾਰ ਦੇ ਹੱਕ ਵਿਚ ਵੋਟ ਪਾਉਣਗੇ | ਚੋਣਾਂ ਨੂੰ ਲੈ ਕੇ ਲੋਕਾਂ 'ਚ ਵੀ ਕਾਫ਼ੀ ਉਤਸ਼ਾਹ ਹੈ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਹੱਕ ਵਿਚ ਮਾਹੌਲ ਬਣਾਉਣ ਲਈ ਪੂਰਾ ਜ਼ੋਰ ਲਾਇਆ ਗਿਆ | ਪਿਛਲੇ ਕਈ ਦਿਨਾਂ ਤੋਂ ਵਾਰਡਾਂ 'ਚ ਰੋਡ ਸ਼ੋਅ, ਘਰ-ਘਰ ਸੰਪਰਕ ਮੁਹਿੰਮ ਅਤੇ ਚੋਣ ਪ੍ਰਚਾਰ ਨੇ ਚੋਣੀ ਮਾਹੌਲ ਨੂੰ ਪੂਰੀ ਤਰ੍ਹਾਂ ਗਰਮ ਰੱਖਿਆ | ਉੱਧਰ ਚੋਣਾਂ ਨੂੰ ਸ਼ਾਂਤਮਈ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਵਲੋਂ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਪੁਲਿਸ ਵਲੋਂ ਕਰੀਬ 250 ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ, ਜੋ ਵੱਖ-ਵੱਖ ਟੀਮਾਂ ਦੇ ਰੂਪ ਵਿਚ ਪੋਲਿੰਗ ਸਟੇਸ਼ਨਾਂ ਅਤੇ ਹੋਰ ਅਤਿ ਸੰਵੇਦਨਸ਼ੀਲ ਥਾਵਾਂ 'ਤੇ ਨਿਗਰਾਨੀ ਕਰਨਗੇ | ਇਸ ਮੌਕੇ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਅਤੇ ਡੀ.ਐੱਸ.ਪੀ. ਕੁਲਵੰਤ ਸਿੰਘ ਨੇ ਦੱਸਿਆ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵਿਸ਼ੇਸ਼ ਨਿਗਰਾਨੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਖਾਸ ਤੌਰ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਉੱਥੇ ਵਾਧੂ ਪੁਲਿਸ ਫੋਰਸ ਤਾਇਨਾਤ ਰਹੇਗੀ | ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਚੋਣਾਂ ਦੌਰਾਨ ਮਾਹੌਲ ਖਰਾਬ ਕਰਨ ਜਾਂ ਕਾਨੂੰਨ-ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਪੁਲਿਸ ਅਤੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬੇਫਿਕਰ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਚੋਣ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦੇਣ |
Ad Position 22
No active advertisement
ਪਿਛਲੀ ਖ਼ਬਰ ਮੰਡਲ ਅੱਡਾ ਦਾਖਾ ਬਾਹਰ ਬਿਜਲੀ ਕਾਮਿਆਂ ਵਲੋਂ ਮੈਨੇਜਮੈਂਟ ਖ਼ਿਲਾਫ਼ ਧਰਨਾ ਅਗਲੀ ਖ਼ਬਰ ਇਯਾਲੀ ਵਲੋਂ ਗ੍ਰਾਮ ਪੰਚਾਇਤ-ਸਰਪੰਚ ਨੂੰ ਜੰਗਲ ਬਣੇ ਈਸੇਵਾਲ ਛੱਪੜ ਦੇ ਨਵੀਨੀਕਰਨ ਦਾ ਭਰੋਸਾ
Ad Position 24